ਅਧਿਆਪਕਾਂ ਨਾਲ ਬਦਸਲੂਕੀ: ‘ਆਪ’ ਵਿਧਾਇਕ ਜੌੜਾਮਾਜਰਾ ਨੇ ਮੁਆਫ਼ੀ ਮੰਗੀ

ਚੰਡੀਗੜ੍ਹ, 10 ਅਪ੍ਰੈਲ (ਖ਼ਬਰ ਖਾਸ ਬਿਊਰੋ)

‘ਆਪ’ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ, ਜੋ ਸਾਨੂੰ ਸੇਧ ਦਿੰਦੇ ਹਨ ।

ਚੇਤੇ ਰਹੇ ਕਿ ਪਿਛਲੇ ਦਿਨੀ  ਰਾਜ ਵਿਆਪੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਮਾਣਾ ਦੇ ‘ਸਕੂਲ ਆਫ ਐਮੀਨੈਂਸ’ ਵਿੱਚ ਇਕਮਾਤਰ ਚਾਰਦੀਵਾਰੀ ਦੇ ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਖ਼ਿਲਾਫ਼ ‘ਅਪਸ਼ਬਦ’ ਵਰਤੇ ਸਨ।

ਜੌੜਾਮਾਜਰਾ ਸਕੂਲ ਵਿਚ ਕੀਤੇ ਪ੍ਰਬੰਧ ਦੇਖ ਕੇ ਭੜਕ ਗਏ ਸਨ। ਉਨ੍ਹਾਂ ਨੇ ਅਧਿਆਪਕਾਂ ਨਾਲ ਬਦਸਲੂਕੀ ਕੀਤੀ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਡੀਟੀਐੱਫ ਨੇ ਪਿਛਲੇ ਦਿਨੀਂ ਮੰਗ ਕੀਤੀ ਸੀ ਕਿ ਅਧਿਆਪਕ ਵਰਗ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਵਿਧਾਇਕ ਜੌੜਾਮਾਜਰਾ ਬਿਨਾਂ ਸ਼ਰਤ ਮੁਆਫੀ ਮੰਗਣ।

Leave a Reply

Your email address will not be published. Required fields are marked *