ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ 18.22 ਕਿਲੋ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ, 11 ਅਪ੍ਰੈਲ (ਖ਼ਬਰ ਖਾਸ ਬਿਊਰੋ)

ANTF seize 18.2kg of heroin, arrest cross border drug peddlerਐਂਟੀ ਨਾਰਕੋਟਿਕਸ ਟਾਸਕ ਫੋਰਸ(ANTF)  ਨੇ ਘਰਿੰਡਾ ਪੁਲੀਸ ਥਾਣੇ ਅਧੀਨ ਆਉਂਦੇ ਖੇੈਰਾ ਪਿੰਡ ਵਿਚੋਂ 18.22 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੋਰਸ ਨੇ ਹੀਰਾ ਸਿੰਘ ਉਰਫ਼ ਹੀਰਾ ਨਾਂ ਦੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਪਾਕਿਸਤਾਨ ਅਧਾਰਿਤ ਦੇਸ਼ ਵਿਰੋਧੀ ਜਥੇਬੰਦੀਆਂ ਤੇ ਨਸ਼ਾ ਤਸਕਰਾਂ ਨਾਲ ਸਬੰਧ ਦੱਸੇ ਜਾਂਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਐਂਟੀ ਨਾਰਕੋਟਿਕਸ ਟਾਸਕ ਫੋਰਸ, ਬਾਰਡਰ ਰੇਂਜ ਅੰਮ੍ਰਿਤਸਰ ਨੇ ਆਪਸੀ ਤਾਲਮੇਲ ਨਾਲ ਕੀਤੀ ਇਕ ਕਾਰਵਾਈ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਘਰਿੰਡਾ ਵਿਚ ਖੈਰਾ ਪਿੰਡ ਦੇ ਹੀਰਾ ਸਿੰਘ ਉਰਫ਼ ਹੀਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 18.227 ਕਿਲੋ ਹੈਰੋਇਨ ਬਰਾਮਦ ਕੀਤੀ ਹੈ।’’

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਮੁੱਢਲੀ ਜਾਂਚ ਮੁਤਾਬਕ ਹੀਰਾ ਸਿੰਘ ਅਤੇ ਉਸ ਦਾ ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ, ਜੋ ਕਿ ਦਾਉਕੇ ਸਰਹੱਦੀ ਪਿੰਡ ਦਾ ਰਹਿਣ ਵਾਲਾ ਹੈ, ਪਾਕਿਸਤਾਨ ਸਥਿਤ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿਚ ਸਨ। ਉਹ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰਦੇ ਸਨ ਅਤੇ ਤਸਕਰ ਦੇ ਨਿਰਦੇਸ਼ਾਂ ਅਨੁਸਾਰ ਅੱਗੇ ਇਸ ਦੀ ਸਪਲਾਈ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਕੁਲਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਸਾਰੀਆਂ ਕੜੀਆਂ ਨੂੰ ਜੋੜਿਆ ਜਾ ਰਿਹਾ ਹੈ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

 

Leave a Reply

Your email address will not be published. Required fields are marked *