ਮੁੜ ਕਾਂਗਰਸ ਵਿਚ ਸ਼ਾਮਲ ਹੋਏ ਦਲਵੀਰ ਗੋਲਡੀ, ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਕਰਵਾਈ ਵਾਪਸੀ

ਧੂਰੀ, 12 ਅਪਰੈਲ  (ਖ਼ਬਰ ਖਾਸ ਬਿਊਰੋ)

: ਦਲਵੀਰ ਗੋਲਡੀ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿਚ ਮੁੜ ਸ਼ਾਮਲ ਕਰਵਾਇਆ। ਇਸ ਮੌਕੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ।

ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ, ਉਦੋਂ ਉਨ੍ਹਾਂ ਸੀਐਮ ਮਾਨ ਨੂੰ ਕਿਹਾ ਸੀ ਕਿ ਮੈਂ ਤੁਹਾਡੀ ਝੋਲੀ ਪੈ ਗਿਆ ਪਰ ਅੱਜ ਉਹ ਮੁੜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ ਗਿਆ।

ਹੋਰ ਪੜ੍ਹੋ 👉  ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ  ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਛੋਟੇ ਭਰਾ ਦਲਵੀਰ ਗੋਲਡੀ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਾ ਹਾਂ। ਉਹ ਅੱਜ ਰਾਸ਼ਟਰੀ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

ਹੋਰ ਪੜ੍ਹੋ 👉  ਕਾਂਗਰਸ ਦੇ ਝੂਠ ਦਾ ਚੋਣ ਕਮਿਸ਼ਨ ਦੇ ਸਾਂਝੇ ਬਿਆਨ ਨੇ ਭੰਨਿਆ ਭਾਂਡਾ-ਢਿੱਲੋਂ

 

Leave a Reply

Your email address will not be published. Required fields are marked *