ਚੰਡੀਗੜ੍ਹ, 12 ਅਪ੍ਰੈਲ (ਖ਼ਬਰ ਖਾਸ ਬਿਊਰੋ)
ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਗ੍ਰਨੇਡ ਧਮਾਕੇ ਨਾਲ ਸਬੰਧਤ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਅਮਰੋਹਾ ਦੇ ਰਹਿਣ ਵਾਲੇ ਸੈਦੁਲ ਅਮੀਨ ਨੂੰ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲੀਸ ਦੇ ਸਹਿਯੋਗ ਨਾਲ ਗ੍ਰਿਫਤਾਰ ਕੀਤਾ ਗਿਆ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ, ‘ਜਲੰਧਰ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ, ਜਲੰਧਰ ਕਮਿਸ਼ਨਰੇਟ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲੀਸ ਦੇ ਸਹਿਯੋਗ ਨਾਲ, ਸੈਦੁਲ ਅਮੀਨ ਨੂੰ ਦਿੱਲੀ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ।