16 ਅਪਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 14  ਅਪ੍ਰੈਲ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 15 ਅਪਰੈਲ ਦੀ ਥਾਂ 16 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪਰੈਲ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਮੀਟਿੰਗ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

Leave a Reply

Your email address will not be published. Required fields are marked *