ਯੁੱਧ ਦਲਿਤਾਂ ਵਿਰੁੱਧ ਵਾਜਿਬ ਨਹੀਂ-ਪੁਰਖਾਲਵੀ

ਮੁਹਾਲੀ , 14  ਅਪ੍ਰੈਲ (ਖ਼ਬਰ ਖਾਸ ਬਿਊਰੋ)

“ਪੰਜਾਬ ਦੀ ਮੌਜੂਦਾ ਹਕੂਮਤ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਬਜਾਏ ਇੱਕ ਗਹਿਰੀ ਸਾਜਿਸ਼ ਤਹਿਤ ਸਮਾਜ ਦੇ ਗਰੀਬ ਤਬਕੇ ਨੂੰ ਗ਼ੁਰਬਤ ਵੱਲ ਧੱਕਣ ਲਈ ਯਤਨਸ਼ੀਲ ਐ, ਇਹ ਪ੍ਰਗਟਾਵਾ ਸ਼ੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਵੱਲੋਂ ਅੱਜ ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ 7 ਵੱਲੋਂ ਡਾ਼ ਭੀਮ ਰਾਓ ਅੰਬੇਦਕਰ ਦੀ ਜੈਅੰਤੀ ਸੰਬੰਧੀ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਸਥਾਨਕ ਪੱਤਰਕਾਰਾਂ ਨਾਲ ਇੱਕ ਗੈਰ ਰਸਮੀ ਗੱਲਬਾਤ ਦੌਰਾਨ ਕੀਤਾ।

ਅਕਾਲੀ ਆਗੂ ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਸਰਕਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ੇ ਦੇ ਮੱਗਰਮੱਛ ਸੌਦਾਗਰਾਂ ਨੂੰ ਸੁਰੱਖਿਆ ਛਤਰੀ ਪ੍ਰਦਾਨ ਕਰਨ ਲਈ ਜਾਣਬੁੱਝਕੇ ਨਸ਼ੇ ਦੇ ਆਦੀ ਗਰੀਬਾਂ ਅਤੇ ਦਲਿਤਾਂ ਦੇ ਘਰ ਢਾਹਕੇ ਉਨ੍ਹਾਂ ਨੂੰ ਗ਼ੁਰਬਤ ਦੀ ਦਲਦਲ ਵਿੱਚ ਧੱਕਣ ਦੇ ਕੋਝੇ ਯਤਨਾਂ ਵਿੱਚ ਲੱਗੀ ਹੋਈ ਹੈ, ਜਿਹੜਾ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਮਾਏਦਾਰ ਤਾਕਤਾਂ ਅਤੇ ਸਿਆਸਤਦਾਨਾਂ ਦੇ ਕੁਲਿਹਣੇ ਗੱਠਜੋੜ ਨੇ ਆਪਣੇ ਵਪਾਰਕ ਮਨਸੂਬਿਆਂ ਦੀ ਪੂਰਤੀ ਲਈ ਰਾਜ ਵਿੱਚ ਜਵਾਨੀ ਨੂੰ ਨਸ਼ਿਆਂ ਦੇ ਅੱਤਵਾਦ ਰਾਹੀਂ ਬਰਬਾਦ ਕਰਕੇ ਰੱਖ ਦਿੱਤਾ ਹੈ ਜਿਸ ਵਿਰੁੱਧ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਅਕਾਲੀ ਆਗੂ ਨੇ ਸੂਬਾ ਹਕੂਮਤ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਪੰਜਾਬ ਦੇ ਕਿਸੇ ਵੀ ਮੁੱਦੇ ਤੇ ਸੰਜੀਦਾ ਨਹੀਂ ਹੈ ਜਿਸ ਕਾਰਨ ਰਾਜ ਵਿਚਲੀ ਅਮਨ ਕਾਨੂੰਨ ਦੀ ਡਾਵਾਂਡੋਲ ਹੋਈ ਸਥਿਤੀ ਕਾਰਨ ਜਿੱਥੇ ਸੂਬੇ ਦਾ ਹਰ ਵਰਗ ਆਪਣੇ ਆਪ ਨੂੰ ਅਸੁੱਰਖਿਅਤ ਮਹਿਸੂਸ ਕਰ ਰਿਹਾ ਹੈ ਉੱਥੇ ਮੌਜੂਦਾ ਘਟਨਾਵਾਂ ਆਪਸੀ ਭਾਈਚਾਰਕ ਸਾਂਝ ਲਈ ਵੀ ਭਾਰੀ ਖਤਰਾ ਪੈਦਾ ਕਰ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੀ ਚਾਕਰੀ ਕਰਨ ਲਈ ਪੰਜਾਬੀਆਂ ਨੂੰ ਚੁਟਕਲੇ ਸੁਣਾਕੇ ਮੰਨੋਰੰਜਨ ਕਰਨ ਦੀ ਬਜਾਏ ਲੋਕਾਂ ਨਾਲ ਕੀਤੇ ਗਏ ਆਪਣੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਰਗਰਮ ਹੋਣ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *