ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਪੁਸ਼ਪ ਅਰਪਿਤ

ਫ਼ਤਹਿਗੜ੍ਹ ਸਾਹਿਬ 14  ਅਪ੍ਰੈਲ (ਖ਼ਬਰ ਖਾਸ ਬਿਊਰੋ)

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਦੀ ਪ੍ਰਤੀਮਾ ‘ਤੇ ਸ਼ਰਧਾ ਪੁਸ਼ਪ ਅਰਪਿਤ ਕੀਤੇ ਗਏ। ਇਸ ਉਪਰੰਤ ਉਹਨਾਂ ਨੇ ਇਸ ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਸੈਮੀਨਾਰ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਉਹਨਾਂ ਦੇ ਨਾਲ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।ਕੈਬਨਿਟ ਵਿੱਚ 6 ਐਸ.ਸੀ. ਮੰਤਰੀ ਹਨ ਤੇ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਬਿਨਾਂ ਕਿਸੇ ਦਿੱਕਤ ਤੋਂ ਐਸ.ਸੀ. ਸਕਾਲਰਸ਼ਿਪ ਲਾਭਪਾਤਰੀਆਂ ਨੂੰ ਮਿਲ ਰਹੀ ਹੈ।

ਡਾ. ਅੰਬੇਡਕਰ ਸਿਰਫ਼ ਇੱਕ ਵਿਅਕਤੀ ਨਹੀਂ, ਬਲਕਿ ਇੱਕ ਸੋਚ, ਇੱਕ ਅੰਦੋਲਨ ਅਤੇ ਇੱਕ ਸੰਕਲਪ ਸਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਸਮਾਜਿਕ ਬਰਾਬਰੀ, ਨਿਆਂ ਅਤੇ ਵਿਦਿਆ ਦੇ ਅਧਿਕਾਰ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਅਗਵਾਈ ਵਿੱਚ ਬਣਾਇਆ ਗਿਆ ਸੰਵਿਧਾਨ ਨਾ ਸਿਰਫ਼ ਲੋਕਤੰਤਰ ਦੀ ਨੀਂਹ ਹੈ, ਸਗੋਂ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲਾ ਦਸਤਾਵੇਜ਼ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਿਖਾਏ ਰਸਤੇ ‘ਤੇ ਚੱਲ ਕੇ ਹੀ ਇਕ ਸਮਰੱਥ, ਸਿੱਖਿਆ ਯੋਗ ਅਤੇ ਸਮਾਨਤਾ ਤੇ ਆਧਾਰਿਤ ਭਾਰਤ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਡਾ. ਅੰਬੇਡਕਰ ਦੀ ਸੋਚ ਅੱਜ ਵੀ ਨੌਜਵਾਨੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾ. ਅੰਬੇਡਕਰ ਦੇ ਆਦਰਸ਼ਾਂ ਅਨੁਸਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਰ ਸਰਕਾਰੀ ਦਫਤਰ ਵਿਖੇ ਲਗਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ

ਵਿਦਿਆ ਇਕ ਅਜਿਹੀ ਚੀਜ਼ ਹੈ, ਜੋ ਇਨਸਾਨ ਨੂੰ ਬਾਕੀ ਜੂਨਾਂ ਨਾਲੋਂ ਵੱਖਰਾ ਕਰਦੀ ਹੈ। ਅੱਖਰ ਤੇ ਗਿਆਨ ਸਦਕਾ ਡਾ. ਅੰਬੇਡਕਰ ਵਰਗੀ ਵੱਡੀ ਸ਼ਖ਼ਸੀਅਤ ਵੀ ਬਣਿਆ ਜਾ ਸਕਦਾ ਹੈ। ਡਾ. ਅੰਬੇਡਕਰ ਨੇ ਆਪਣੀ ਜ਼ਿੰਦਗੀ ਵਿੱਚ ਵੱਡੀ ਸਿੱਖਿਆ ਹਾਸਲ ਕਰ ਕੇ ਲੋਕਾਂ ਦਾ ਕਲਿਆਣ ਕੀਤਾ।

ਸੌਂਦ ਨੇ ਕਿਹਾ ਕਿ ਬਹੁਤ ਔਖੇ ਰਾਹਾਂ ਵਿੱਚੋਂ ਲੰਘ ਕੇ ਰਾਖਵਾਂਕਰਨ ਮਿਲਣ ਨਾਲ ਕਰੋੜਾਂ ਲੋਕਾਂ ਨੇ ਉਸ ਦਾ ਲਾਹਾ ਲਿਆ ਹੈ। ਉਹਨਾਂ ਦੱਸਿਆ ਕਿ ਅੱਜ ਵੱਡੀ ਗਿਣਤੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈ ਰਹੇ ਹਨ। ਸਰਕਾਰ ਵੱਲੋਂ ਸਕੂਲਾਂ ਦੇ ਕੀਤੇ ਵਿਕਾਸ ਸਦਕਾ ਅੱਜ 15 ਹਜ਼ਾਰ ਤੋਂ ਵੱਧ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਦੇ ਹਿਤ ਲਈ ਬਹੁਤ ਵੱਡਾ ਕੰਮ ਕੀਤਾ ਹੈ ਤੇ ਉਨ੍ਹਾਂ ਦੀ ਸੋਚ ਹਮੇਸ਼ਾ ਉੱਨਤੀ ਦੇ ਰਾਹ ਉੱਤੇ ਲੈ ਕੇ ਜਾਣ ਲਈ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੇ ਸ਼ਬਦ ਕਿ ਉਹ ਕਿਸੇ ਸਮਾਜ ਦੀ ਤਰੱਕੀ ਨੂੰ ਔਰਤਾਂ ਦੀ ਤਰੱਕੀ ਦੇ ਅਧਾਰ ‘ਤੇ ਦੇਖਦੇ ਹਨ, ਸਮਾਜ ਨੂੰ ਅੱਜ ਵੀ ਔਰਤਾਂ ਦੀ ਤਰੱਕੀ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰੇਰਦੇ ਹਨ। ਉਹਨਾਂ ਕਿਹਾ ਕਿ ਵਿਦਿਆ ਬਹੁਤ ਵੱਡੀ ਤਾਕਤ ਹੈ ਤੇ ਜਿਹੜਾ ਇਨਸਾਨ ਜਿੰਨੀ ਵੱਧ ਵਿੱਦਿਆ ਹਾਸਲ ਕਰਦਾ ਹੈ, ਉਸ ਵੱਲੋਂ ਤਰੱਕੀ ਕਰਨ ਦੇ ਰਾਹ ਓਨੇ ਹੀ ਜ਼ਿਆਦਾ ਖੁੱਲ੍ਹ ਜਾਂਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਪੁੱਜੇ ਮਹਿਮਾਨਾਂ ਦਾ ਰਸਮੀ ਤੌਰ ਉੱਤੇ ਸਵਾਗਤ ਕੀਤਾ ਗਿਆ ਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਵੱਲੋਂ ਰਸਮੀ ਤੌਰ ਉੱਤੇ ਧੰਨਵਾਦ ਕੀਤਾ ਗਿਆ। ਸੈਮੀਨਾਰ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਇਸ ਮੌਕੇ ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਸਕੀਮ ਦੇ ਲਾਭ ਸਬੰਧੀ ਸੈਂਕਸ਼ਨ ਪੱਤਰ ਵੀ ਵੰਡੇ ਗਏ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਯੂਨੀਵਰਸਿਟੀ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਯੂਨੀਵਰਸਿਟੀ ਵੱਲੋਂ ਡਿਪਟੀ ਕਮਿਸ਼ਨਰ ਦਾ ਵੀ ਸਨਮਾਨ ਕੀਤਾ ਗਿਆ। ਸੈਮੀਨਾਰ ਦੌਰਾਨ ਸਮਾਜਕ ਨਿਆਂ ਤੇ ਅਧਿਕਾਰਤਾ ਵਿਭਾਗ ਵੱਲੋਂ ਤਿਆਰ ਕੀਤਾ ਕਿਤਾਬਚਾ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ.ਡੀ.ਐਮ. ਬੱਸੀ ਪਠਾਣਾਂ ਹਰਵੀਰ ਕੌਰ, ਐੱਸ. ਡੀ. ਐਮ.ਅਮਲੋਹ ਚੇਤਨ ਬੰਗੜ, ਐੱਸ.ਡੀ. ਐਮ. ਅਰਵਿੰਦ ਕੁਮਾਰ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਲੇਬਰ ਵੈੱਲਫੇਅਰ ਬੋਰਡ ਪੰਜਾਬ ਰਾਜ ਪੂਰੀ, ਮੈਂਬਰ ਪੰਜਾਬ ਮੰਡੀ ਬੋਰਡ ਇੰਦਰਜੀਤ ਸਿੰਘ, ਕੰਵਰਵੀਰ ਸਿੰਘ ਰਾਏ, ਚਮਨ ਕੁਰੇਸ਼ੀ, ਪ੍ਰਿਤਪਾਲ ਜੱਸੀ, ਸਤੀਸ਼ ਲਟੌਰ, ਨਵੀ ਸਰਹਿੰਦ, ਬਲਜਿੰਦਰ ਗੋਲ਼ਾ, ਅਸ਼ੀਸ਼ ਅੱਤਰੀ, ਆਸ਼ੀਸ਼ ਸੂਦ, ਦੀਪਕ ਬਤੀਸ਼, ਸਮੇਤ ਯੂਨੀਵਰਸਿਟੀ ਦੇ ਅਧਿਆਪਕ, ਵਿਦਿਆਰਥੀ ਅਤੇ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *