ਵੋਟਰ ਕੀ ਕਿਵੇਂ ਵੋਟ ਪਾਉਣ ਸਿਬਿਨ ਸੀ ਨੇ ਦੱਸਿਆ

 ‘ਫ੍ਰੀਬੀਜ’ ਅਤੇ ‘ਨੋਟਾ’ ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼
ਚੰਡੀਗੜ੍ਹ, 5 ਮਈ ( ਖ਼ਬਰ ਖਾਸ ਬਿਊਰੋ)
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਸਿਬਿਨ ਸੀ ਨੇ ‘ਨੋਟਾ’ ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ।
ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ ‘ਚੀਫ਼ ਇਲੈਕਟੋਰਲ ਆਫਿਸਰ, ਪੰਜਾਬ’ ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

Leave a Reply

Your email address will not be published. Required fields are marked *