ਮੁਹਾਲੀ, 15 ਅਪ੍ਰੈਲ (ਖ਼ਬਰ ਖਾਸ ਬਿਊਰੋ)
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ 94 ਸਥਿਤ ਘਰ’ਚ ਈਡੀ ਵੱਲੋਂ ਮਣੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਇਹ ਤਲਾਸ਼ੀ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਮਾਮਲੇ ਦੀ ਚੱਲ ਰਹੀ ਜਾਂਚ ਦੇ ਸਬੰਧ ’ਚ ਕੀਤੀ ਗਈ ਸੀ।
ਪੀਏਸੀਐਲ ਦੇ ਡਾਇਰੈਕਟਰਾਂ ਨੇ ਕਥਿਤ ਤੌਰ ‘ਤੇ ਨਿਵੇਸ਼ਕਾਂ ਦੇ ਫੰਡਾਂ ਨੂੰ ਕਈ ਥਾਵਾਂ ‘ਤੇ ਸ਼ੈੱਲ ਕੰਪਨੀਆਂ ਵਿੱਚ ਟ੍ਰਾਂਸਫਰ ਕਰਕੇ ਹੜੱਪ ਲਿਆ ਸੀ। ਫਿਰ ਇਹਨਾਂ ਫੰਡਾਂ ਨੂੰ ਨਕਦੀ ਵਿੱਚ ਕਢਵਾਇਆ ਗਿਆ ਅਤੇ ਜਾਇਦਾਦਾਂ ਖਰੀਦਣ ਲਈ ਹਵਾਲਾ ਰਾਹੀਂ ਭਾਰਤ ਤੋਂ ਬਾਹਰ ਕੰਪਨੀਆਂ ਵਿੱਚ ਟ੍ਰਾਂਸਫਰ ਕਰਨ ਤੋਂ ਪਹਿਲਾਂ ਪੀਏਸੀਐਲ ਦੇ ਮੁੱਖ ਸਹਿਯੋਗੀਆਂ ਨੂੰ ਸੌਂਪ ਦਿੱਤਾ ਗਿਆ।