ਜੰਮੂ-ਸ੍ਰੀਨਗਰ ਕੌਮੀ ਸ਼ਾਹਰਾਹ ਬੰਦ, ਬਹਾਲੀ ਦੇ ਕੰਮ ਲਈ ਲੱਗ ਸਕਦੈ ਹਫ਼ਤਾ

ਰਾਮਬਨ, 21 ਅਪ੍ਰੈਲ (ਖਬਰ ਖਾਸ ਬਿਊਰੋ)

ਢਿਗਾਂ ਖਿਸਕਣ ਕਾਰਨ ਪ੍ਰਭਾਵਿਤ ਜੰਮੂ-ਸ੍ਰੀਨਗਰ ਕੌਮੀ ਸ਼ਾਹਰਾਹ ਸੋਮਵਾਰ ਨੂੰ ਦੂਜੇ ਦਿਨ ਵੀ ਬੰਦ ਰਿਹਾ। ਐੱਨਐੱਚਏਆਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 20 ਥਾਵਾਂ ’ਤੇ ਚੱਲ ਰਹੇ ਸੜਕ ਸਾਫ਼ ਕਰਨ ਦੇ ਕਾਰਜ ਵਿਚ ਲਗਭਗ ਛੇ ਦਿਨ ਲੱਗਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਭਾਰੀ ਮੀਂਹ ਅਤੇ ਬੱਦਲ ਫਟਣ ਦੌਰਾਨ ਹੜ੍ਹ, ਜ਼ਮੀਨ ਖਿਸਕਣ ਅਤੇ ਚਿੱਕੜ/ਗਾਰ ਡਿੱਗਣ ਕਾਰਨ ਐਤਵਾਰ ਨੂੰ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੇ 250 ਕਿਲੋਮੀਟਰ ਲੰਬੇ ਰਣਨੀਤਕ ਪੱਖੋਂ ਅਹਿਮ ਹਾਈਵੇਅ (ਜੋ ਕਿ ਹਰ ਮੌਸਮ ਵਿੱਚ ਚੱਲਣ ਵਾਲੀ ਇੱਕੋ-ਇੱਕ ਸੜਕ ਹੈ) ’ਤੇ ਸੈਂਕੜੇ ਵਾਹਨ ਫਸ ਗਏ।

ਹੋਰ ਪੜ੍ਹੋ 👉  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਪ੍ਰੋਜੈਕਟ ਡਾਇਰੈਕਟਰ ਪੁਰਸ਼ੋਤਮ ਕੁਮਾਰ ਨੇ ਦੱਸਿਆ, “ਹਾਈਵੇਅ ’ਤੇ ਇੱਕ ਦਰਜਨ ਤੋਂ ਵੱਧ ਥਾਵਾਂ ’ਤੇ ਖਾਸ ਕਰਕੇ ਸੇਰੀ ਅਤੇ ਮਾਰੂਗ ਦੇ ਵਿਚਕਾਰ ਚਾਰ ਕਿਲੋਮੀਟਰ ਦੇ ਰਸਤੇ ’ਤੇ ਮਿੱਟੀ ਜਮ੍ਹਾਂ ਹੋਣ ਕਾਰਨ ਸਾਨੂੰ ਇੱਕ ਚੁਣੌਤੀਪੂਰਨ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਥਾਵਾਂ ‘ਤੇ ਮਿੱਟੀ ਦੀ ਉਚਾਈ 20 ਫੁੱਟ ਤੋਂ ਵੱਧ ਹੈ।”

ਕੁਮਾਰ ਨੇ ਕਿਹਾ ਕਿ ਹਾਈਵੇਅ ਨੂੰ ਆਵਾਜਾਈ ਲਈ ਦੁਬਾਰਾ ਖੋਲ੍ਹਣ ਵਿੱਚ ਪੰਜ ਤੋਂ ਛੇ ਦਿਨ ਲੱਗਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਥਿਆਲ ਅਤੇ ਕੇਲਾ ਮੋੜ ਦੇ ਨੇੜੇ ਹਾਈਵੇਅ ਨੂੰ ਵੱਡਾ ਨੁਕਸਾਨ ਹੋਇਆ ਹੈ।

ਹੋਰ ਪੜ੍ਹੋ 👉  ਸ਼੍ਰੋਮਣੀ ਅਕਾਲੀ ਦਲ ਨੇ ਸਪਸ਼ਟ ਕੀਤਾ ਕਿ ਉਹ ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਨਹੀਂ ਕਰੇਗਾ ਬਰਦਾਸ਼ਤ

Leave a Reply

Your email address will not be published. Required fields are marked *