ਚੰਡੀਗੜ੍ਹ, 22 ਅਪ੍ਰੈਲ (ਖਬਰ ਖਾਸ ਬਿਊਰੋ)
ਕਾਂਗਰਸੀ ਆਗੂ ਪ੍ਰਤਾਪ ਸਿਂਘ ਬਾਜਵਾ ਦੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਜਾਣਕਾਰੀ ਦਿੰਦਿਆਂ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਸਰਕਾਰ ਵਲੋਂ ਇਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ ਅਤੇ ਅਦਾਲਤ ਦਾ ਮੰਨਣਾ ਹੈ ਕਿ ਇਸ ਮਾਮਲੇ ਵਿਚ ਜਾਂਚ ਅਜੇ ਵੀ ਬਾਕੀ ਹੈ, ਜਿਸ ਕਾਰਨ ਅਗਲੀ ਸੁਣਵਾਈ 7 ਤਰੀਕ ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਜਦੋਂ ਵੀ ਪ੍ਰਤਾਪ ਸਿਂਘ ਬਾਜਵਾ ਦੀ ਗ੍ਰਿਫ਼ਤਾਰੀ ਦੀ ਜ਼ਰੂਰਤ ਹੋਵੇਗੀ, ਤਾਂ ਉਸ ਨੂੰ ਪਹਿਲਾਂ ਸੂਚਿਤ ਕੀਤਾ ਜਾਵੇਗਾ ਅਤੇ ਜਾਂਚ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।