ਸੁਰੱਖਿਆ ਏਜੰਸੀਆਂ ਵੱਲੋਂ 3 ਦਹਿਸ਼ਤਗਰਦਾਂ ਦੇ ਸਕੈੱਚ ਜਾਰੀ

ਚੰਡੀਗੜ੍ਹ, 23 ਅਪਰੈਲ (ਖਬਰ ਖਾਸ ਬਿਊਰੋ)

ਸੁਰੱਖਿਆ ਏਜੰਸੀਆਂ ਨੇ ਬੁੱਧਵਾਰ ਨੂੰ ਉਨ੍ਹਾਂ ਤਿੰਨ ਮਸ਼ਕੂਕਾਂ ਦੇ ਸਕੈੱਚ ਜਾਰੀ ਕੀਤੇ ਹਨ, ਜਿਨ੍ਹਾਂ ਉਤੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਨੇੜੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਭਿਆਨਕ ਦਹਿਸ਼ਤੀ ਹਮਲੇ ਵਿਚ 26 ਲੋਕ ਮਾਰੇ ਗਏ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ।

ਅਧਿਕਾਰੀਆਂ ਨੇ ਕਿਹਾ ਕਿ ਇਹ ਆਦਮੀ ਆਸਿਫ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਹਨ। ਤਿੰਨਾਂ ਅੱਤਵਾਦੀਆਂ ਦੇ ਕੋਡ ਨਾਮ ਵੀ ਸਨ, ਜੋ ਮੂਸਾ, ਯੂਨਸ ਅਤੇ ਆਸਿਫ ਹਨ।

ਇਹ ਪੁਣਛ ਵਿੱਚ ਹੋਈਆਂ ਅੱਤਵਾਦ ਨਾਲ ਸਬੰਧਤ ਘਟਨਾਵਾਂ ਵਿੱਚ ਸ਼ਾਮਲ ਸਨ। ਅਧਿਕਾਰੀਆਂ ਨੇ ਕਿਹਾ ਕਿ ਸਕੈੱਚ ਦਹਿਸ਼ਤੀ ਹਮਲੇ ਦੌਰਾਨ ਬਚੇ ਲੋਕਾਂ ਦੀ ਮਦਦ ਨਾਲ ਤਿਆਰ ਕੀਤੇ ਗਏ ਸਨ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਦਹਿਸ਼ਤੀ ਤਨਜ਼ੀਮ ਲਸ਼ਕਰ-ਏ-ਤਇਬਾ (Lashkar-e-Taiba) ਨਾਲ ਸਬੰਧਤ ਇਕ ਲੁਕਵੇਂ ਅੱਤਵਾਦੀ ਸਮੂਹ ‘ਦਾ ਰਜ਼ਿਸਟੈਂਸ ਫਰੰਟ’ (The Resistance Front – TRF) ਨੇ ਮੰਗਲਵਾਰ ਦੁਪਹਿਰ ਨੂੰ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਭਿਆਨਕ ਦਹਿਸ਼ਤੀ ਕਾਰੇ ਕਾਰਨ ਸਾਰੇ ਦੇਸ਼ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦੋਂਕਿ ਸੁਰੱਖਿਆ ਬਲਾਂ ਵੱਲੋਂ ਜ਼ਿੰਮੇਵਾਰ ਲੋਕਾਂ ਨੂੰ ਫੜਨ ਅਤੇ ਇਸ ਭਿਆਨਕ ਦਹਿਸ਼ਤੀ ਕਾਰਵਾਈ ਦੇ ਪਿੱਛੇ ਕੰਮ ਕਰਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇੱਕ ਜ਼ੋਰਦਾਰ ਤਲਾਸ਼ੀ ਤੇ ਅਤਿਵਾਦ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

Leave a Reply

Your email address will not be published. Required fields are marked *