ਡੀਐੱਸਪੀ ਦੇ ਭਰੋਸੇ ਮਗਰੋਂ ਸਫ਼ਾਈ ਕਾਮਿਆਂ ਵੱਲੋਂ ਹੜਤਾਲ ਮੁਲਤਵੀ

ਐੱਸਏਐੱਸ ਨਗਰ (ਮੁਹਾਲੀ), 26 ਅਪਰੈਲ (ਖਬਰ ਖਾਸ ਬਿਊਰੋ)

ਮੁਹਾਲੀ ਦੇ ਸਫ਼ਾਈ ਕਾਮਿਆਂ ਨੇ ਡੀਐੱਸਪੀ ਦੇ ਲਿਖਤੀ ਭਰੋਸੇ ਮਗਰੋਂ ਆਪਣੀ ਹੜਤਾਲ 2 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵੱਲੋਂ ਅੱਜ ਮੁਹਾਲੀ ਸ਼ਹਿਰ ਵਿੱਚ ਘਰ-ਘਰ ਤੋਂ ਕੂੜਾ ਚੁੱਕਣ ਦਾ ਕੰਮ ਬੰਦ ਕਰਕੇ ਆਈਟੀ ਸਿਟੀ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੈਂਬਰਾਂ ਦੇ ਘਰਾਂ ਅੱਗੇ ਗੰਦਗੀ ਸੁੱਟਣ ਦੇ ਕੀਤੇ ਗਏ ਐਲਾਨ ਮੁਤਾਬਕ ਐਰੋਸਿਟੀ ਦੇ ਬਲਾਕ-ਏ ਵਿਖੇ ਸਫ਼ਾਈ ਸੇਵਕਾਂ ਨੇ ਵੱਡਾ ਇਕੱਠ ਕੀਤਾ। ਇਸ ਵਿੱਚ ਮੁਹਾਲੀ ਸਮੇਤ ਜ਼ੀਰਕਪੁਰ, ਖਰੜ ਅਤੇ ਨਵਾਂ ਗਰਾਓਂ ਤੋਂ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕਾਂ ਨੇ ਸ਼ਮੂਲੀਅਤ ਕੀਤੀ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਰੈਲੀ ਨੂੰ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਰਾਜਨ ਚਾਵਰੀਆ, ਬ੍ਰਿਜ ਮੋਹਨ, ਰਾਜੂ ਸੰਗੇਲਿਆ, ਸਚਿਨ ਕੁਮਾਰ, ਰੋਸ਼ਨ ਲਾਲ, ਜ਼ੀਰਕਪੁਰ ਤੋਂ ਜੈ ਸਿੰਘ, ਖਰੜ ਤੋਂ ਬਿੰਦਰ ਸਿੰਘ, ਬਲਕੇਸ਼ ਕੁਮਾਰ ਨੇ ਸੰਬੋਧਨ ਕੀਤਾ। ਇਸ ਦੌਰਾਨ ਜਿਵੇਂ ਸਫ਼ਾਈ ਸੇਵਕਾਂ ਨੇ ਕੂੜੇ ਦੀਆਂ ਰੇਹੜੀਆਂ ਭਰ ਕੇ ਰੋਸ ਮਾਰਚ ਸ਼ੁਰੂ ਕੀਤਾ ਤਾਂ ਉੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਪੁਲੀਸ ਫੋਰਸ ਲੈ ਕੇ ਪਹੁੰਚ ਗਏ ਅਤੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਸਫ਼ਾਈ ਕਾਮਿਆਂ ਅਤੇ ਪੁਲੀਸ ਵਿਚਾਲੇ ਬਹਿਸ ਵੀ ਹੋਈ ਪਰ ਬਾਅਦ ਵਿੱਚ ਡੀਐਸਪੀ ਬੱਲ ਨੇ ਲਿਖਤੀ ਭਰੋਸਾ ਦਿੱਤਾ ਕਿ 1 ਮਈ ਤੋਂ ਬਾਅਦ ਕੋਈ ਨਵਾਂ ਠੇਕੇਦਾਰ ਨਹੀਂ ਆਵੇਗਾ। ਇਸ ਮਗਰੋਂ ਮੁਹਾਲੀ ਵਿੱਚ ਘਰ-ਘਰ ਤੋਂ ਕੂੜਾ ਚੁੱਕਣ ਵਾਲੇ ਸਫ਼ਾਈ ਸੇਵਕਾਂ ਨੇ 2 ਮਈ ਤੱਕ ਹੜਤਾਲ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਵੇਂ ਠੇਕੇਦਾਰ ਨੂੰ ਕੰਮ ਤੋਂ ਨਾ ਰੋਕਿਆ ਤਾਂ 5 ਮਈ ਨੂੰ ਐੱਸਐੱਸਪੀ ਦਫ਼ਤਰ ਅੱਗੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *