ਦਬਾਅ ’ਚ ਆਏ ਸ਼ਾਹਬਾਜ਼ ਸ਼ਰੀਫ, ਪਹਿਲਗਾਮ ਹਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਅਪੀਲ

ਖ਼ੈਬਰ ਪਖ਼ਤੂਨਖ਼ਵਾ, 26 ਅਪਰੈਲ (ਖਬਰ ਖਾਸ ਬਿਊਰੋ)

ਜਿਵੇਂ ਕਿ ਭਾਰਤ ਨੂੰ ਪਹਿਲਗਾਮ ਅੱਤਵਾਦੀ ਹਮਲੇ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਵਿਰੁੱਧ ਆਲਮੀ ਸਮਰਥਨ ਮਿਲ ਰਿਹਾ ਹੈ, ਉੁਸ ਤੋਂ ਪਾਕਿਸਤਾਨੀ ਨਿਜ਼ਾਮ ‘ਤੇ ਦਬਾਅ ਵਧ ਰਿਹਾ ਹੈ। ਪਾਕਿਸਤਾਨ ਦੇ ਅੰਗਰੇਜ਼ੀ ਅਖ਼ਬਾਰ ‘ਡਾਅਨ’ (Dawn) ਦੀ ਰਿਪੋਰਟ ਅਨੁਸਾਰ, ਸ਼ਨਿੱਚਰਵਾਰ ਨੂੰ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Pakistan Prime Minister Shehbaz Sharif) ਨੇ ਹਮਲੇ ਦੀ “ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ” ਜਾਂਚ ਵਿੱਚ ਹਿੱਸਾ ਲੈਣ ਲਈ ਇਸਲਾਮਾਬਾਦ ਦੀ ਇੱਛਾ ਜ਼ਾਹਰ ਕੀਤੀ।

ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਕਾਕੁਲ ਵਿੱਚ ਪਾਕਿਸਤਾਨ ਮਿਲਟਰੀ ਅਕੈਡਮੀ (Pakistan Military Academy in Kakul) ਵਿੱਚ ਇੱਕ ਪਾਸਿੰਗ-ਆਊਟ ਪਰੇਡ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਕਿਹਾ, “ਇੱਕ ਜ਼ਿੰਮੇਵਾਰ ਮੁਲਕ ਵਜੋਂ ਆਪਣੀ ਭੂਮਿਕਾ ਨੂੰ ਜਾਰੀ ਰੱਖਦੇ ਹੋਏ, ਪਾਕਿਸਤਾਨ ਕਿਸੇ ਵੀ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਜਾਂਚ ਵਿੱਚ ਹਿੱਸਾ ਲੈਣ ਲਈ ਤਿਆਰ ਹੈ।” ਪਾਕਿਸਤਾਨ ਨੂੰ “ਅੱਤਵਾਦ ਵਿਰੁੱਧ ਦੁਨੀਆ ਦਾ ਮੋਹਰੀ ਮੁਲਕ” ਦੱਸਦਿਆਂ ਸ਼ਾਹਬਾਜ਼ ਸ਼ਰੀਫ ਨੇ ਦਾਅਵਾ ਕੀਤਾ ਕਿ ਦੇਸ਼ ਨੇ ਇਸ ਕਾਰਨ “ਭਾਰੀ ਨੁਕਸਾਨ ਝੱਲਿਆ ਹੈ।”

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

‘ਡਾਅਨ’ ਦੀ ਰਿਪੋਰਟ ਅਨੁਸਾਰ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਿਹਾ, “ਦਹਿਸ਼ਤਗਰਦੀ ਖ਼ਿਲਾਫ਼ ਦੁਨੀਆ ਦੇ ਮੋਹਰੀ ਮੁਲਕ ਹੋਣ ਦੇ ਨਾਤੇ, ਅਸੀਂ ਬਹੁਤ ਵੱਡਾ ਨੁਕਸਾਨ ਝੱਲਿਆ ਹੈ, ਜਿਵੇਂ 90,000 ਲੋਕਾਂ ਦਾ ਜਾਨੀ ਨੁਕਸਾਨ ਅਤੇ ਕਲਪਨਾ ਤੋਂ ਪਰੇ ਆਰਥਿਕ ਨੁਕਸਾਨ, ਜੋ 600 ਅਰਬ ਡਾਲਰ ਤੋਂ ਵੱਧ ਬਣਦਾ ਹੈ।”

ਇੱਕ ਦਿਨ ਪਹਿਲਾਂ, ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ (Pakistan’s Defence Minister Khwaja Asif) ਨੇ ਮੰਨਿਆ ਸੀ ਕਿ ਉਨ੍ਹਾਂ ਦਾ ਮੁਲਕ ਅੱਤਵਾਦੀ ਸਮੂਹਾਂ ਨੂੰ ਫੰਡਿੰਗ ਅਤੇ ਸਮਰਥਨ ਦੇ ਰਿਹਾ ਹੈ। ਵਾਇਰਲ ਹੋਈ ਇੱਕ ਵੀਡੀਓ ਕਲਿੱਪ ਵਿੱਚ, ਪਾਕਿਸਤਾਨ ਦੇ ਰੱਖਿਆ ਮੰਤਰੀ ਸਕਾਈ ਨਿਊਜ਼ ਦੀ ਪੇਸ਼ਕਾਰ ਯਲਦਾ ਹਕੀਮ (Sky News presenter Yalda Hakim) ਨਾਲ ਗੱਲਬਾਤ ਕਰ ਰਹੇ ਸਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਜਦੋਂ ਉਸਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਮੰਨਦੇ ਹੋ, ਸਰ, ਕਿ ਪਾਕਿਸਤਾਨ ਦਾ ਇਨ੍ਹਾਂ ਅੱਤਵਾਦੀ ਸੰਗਠਨਾਂ ਦਾ ਸਮਰਥਨ ਅਤੇ ਸਿਖਲਾਈ ਅਤੇ ਫੰਡਿੰਗ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ?” ਤਾਂ ਖਵਾਜਾ ਆਸਿਫ਼ ਨੇ ਆਪਣੇ ਜਵਾਬ ਵਿੱਚ ਕਿਹਾ, “ਅਸੀਂ ਲਗਭਗ ਤਿੰਨ ਦਹਾਕਿਆਂ ਤੋਂ ਅਮਰੀਕਾ ਲਈ ਇਹ ਗੰਦਾ ਕੰਮ ਕਰ ਰਹੇ ਹਾਂ… ਅਤੇ ਨਾਲ ਹੀ ਪੱਛਮ, ਜਿਸ ਵਿੱਚ ਬ੍ਰਿਟੇਨ ਵੀ ਸ਼ਾਮਲ ਹੈ… ਇਹ ਇੱਕ ਗਲਤੀ ਸੀ, ਅਤੇ ਅਸੀਂ ਇਸਦਾ ਦੁੱਖ ਝੱਲਿਆ, ਅਤੇ ਇਸੇ ਲਈ ਤੁਸੀਂ ਮੈਨੂੰ ਇਹ ਕਹਿ ਰਹੇ ਹੋ। ਜੇ ਅਸੀਂ ਸੋਵੀਅਤ ਯੂਨੀਅਨ ਵਿਰੁੱਧ ਜੰਗ ਅਤੇ ਬਾਅਦ ਵਿੱਚ 9/11 ਤੋਂ ਬਾਅਦ ਜੰਗ ਵਿੱਚ ਸ਼ਾਮਲ ਨਾ ਹੁੰਦੇ, ਤਾਂ ਪਾਕਿਸਤਾਨ ਦਾ ਟਰੈਕ ਰਿਕਾਰਡ ਨਿਰਦੋਸ਼ ਹੁੰਦਾ।” ਪਾਕਿਸਤਾਨੀ ਰੱਖਿਆ ਮੰਤਰੀ ਨੇ ਯਲਦਾ ਹਕੀਮ ਨਾਲ ਇੰਟਰਵਿਊ ਵਿੱਚ ਭਾਰਤ ਨਾਲ “ਪੂਰੀ ਜੰਗ” ਦੀ ਚੇਤਾਵਨੀ ਵੀ ਦਿੱਤੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *