ਭਾਰਤ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰੇ- ਮੋਹਿੰਦਰ ਭਗਤ

ਚੰਡੀਗੜ੍ਹ, 27 ਅਪ੍ਰੈਲ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਇਹ ਪੱਤਰ ਦੇਸ਼ ਦੀ ਆਜ਼ਾਦੀ ਦੇ ਸ਼ੰਘਰਸ਼ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਨੂੰ ਉਜਾਗਰ ਕਰਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਂ ਭਾਰਤੀ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਉੱਕਰੇ ਹੋਏ ਹਨ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਹੋਈ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨਾ ਨਾ ਸਿਰਫ਼ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸਨਮਾਨ ਹੋਵੇਗਾ ਸਗੋਂ ਨੌਜਵਾਨ ਪੀੜ੍ਹੀਆਂ ਲਈ ਇੱਕ ਸਥਾਈ ਵਿਦਿਅਕ ਵਿਰਾਸਤ ਵਜੋਂ ਵੀ ਕੰਮ ਕਰੇਗਾ।

ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੇ ਸਿੱਕੇ ਭਾਰਤ ਦੀ ਮੁਦਰਾ ਵਿਰਾਸਤ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਇਹ ਸਿੱਕੇ ਸੁਤੰਰਤਤਾ ਦਿਵਸ ਜਾਂ ਗਣਤੰਤਰ ਦਿਵਸ ਵਰਗੇ ਰਾਸ਼ਟਰੀ ਮੌਕਿਆਂ ‘ਤੇ ਜਾਰੀ ਕੀਤੇ ਜਾ ਸਕਦੇ ਹਨ ਜੋ ਦੇਸ਼ ਦੇ ਡੂੰਘੇ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹਨ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਸ੍ਰੀ ਭਗਤ ਨੇ ਆਸ ਪ੍ਰਗਟਾਈ ਕਿ ਭਾਰਤ ਸਰਕਾਰ ਇਸ ਅਪੀਲ ਦਾ ਸਕਾਰਾਤਮਕ ਜਵਾਬ ਦੇਵੇਗੀ ਅਤੇ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੀ ਯਾਦ ਨੂੰ ਰਾਸ਼ਟਰੀ ਮਾਨਤਾ ਦੇ ਇਸ ਪ੍ਰਤੀਕਾਤਮਕ ਸੰਕੇਤ ਨਾਲ ਸਨਮਾਨਿਤ ਕਰੇਗੀ।

Leave a Reply

Your email address will not be published. Required fields are marked *