ਭਾਖੜਾ ਤੋਂ ਹੋਰ ਕਿਸੇ ਵੀ ਸੂਬੇ ਨੂੰ ਇੱਕ ਵੀ ਬੂੰਦ ਪਾਣੀ ਨਹੀਂ ਦਿੱਤਾ ਜਾਵੇਗਾ: ਬਿੱਟੂ

ਨਵੀਂ ਦਿੱਲੀ, 1 ਮਈ (ਖਾਸ ਖਬਰ ਬਿਊਰੋ)

ਕੇਂਦਰੀ ਰੇਲ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਨੇ ਸਪੱਸ਼ਟ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਪੀਣ ਜਾਂ ਕਿਸੇ ਹੋਰ ਮਕਸਦ ਲਈ ਇਕ ਬੂੰਦ ਵੀ ਪਾਣੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਉਹ ਥੀਏਟਰੀ ਹਰਕਤਾਂ ਕਰਨ ਲਈ ਮਸ਼ਹੂਰ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਚੱਲ ਰਹੀ ਗੱਲਬਾਤ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਰਾਜ ਸਰਕਾਰ ਦੀ ਭਾਗੀਦਾਰੀ ਨੂੰ ਬਾਇਕਾਟ ਕਰ ਦੇਣ ਤੋਂ ਬਾਅਦ, ਪੰਜਾਬ ਸਰਕਾਰ ਸਿਰਫ਼ ਆਪਣੀ ਅਹਿਮੀਅਤ ਬਣਾਈ ਰੱਖਣ ਲਈ ਇਹ ਪ੍ਰਦਰਸ਼ਨ ਕਰ ਰਹੀ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਉਨ੍ਹਾਂ ਦੁਬਾਰਾ ਅਪੀਲ ਕੀਤੀ ਕਿ ਪਾਣੀ ਨਾਲ ਜੁੜੇ ਸਾਰੇ ਵਿਵਾਦ ਹਾਈ ਕੋਰਟ ਜਾਂ ਸੁਪਰੀਮ ਕੋਰਟ ਵਿੱਚ ਲੰਬਿਤ ਹਨ, ਇਸ ਲਈ ਇਨ੍ਹਾਂ ਮਾਮਲਿਆਂ ਦਾ ਫੈਸਲਾ ਅਦਾਲਤਾਂ ’ਤੇ ਛੱਡਿਆ ਜਾਣਾ ਚਾਹੀਦਾ ਹੈ ਅਤੇ ਸਾਰੇ ਸੂਬਿਆਂ ਨੂੰ ਅਦਾਲਤ ਵਿਚ ਆਪਣਾ ਪੱਖ ਜ਼ਿੰਮੇਵਾਰੀ ਨਾਲ ਪੇਸ਼ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਲੁਧਿਆਣਾ ਸਥਿਤ ਭਾਜਪਾ ਦਫ਼ਤਰ ਵਿਚ ਗੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਕਾਰਕੂਨਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਵੀ ਕੀਤੀ।

Leave a Reply

Your email address will not be published. Required fields are marked *