ਭਾਰਤ ਨੂੰ ਹੋਰ ਥੀਏਟਰਾਂ ਵਿਚ ਨਿਵੇਸ਼ ਕਰਨ ਦੀ ਲੋੜ ਹੈ: ਆਮਿਰ ਖਾਨ

ਮੁੰਬਈ, 2 ਮਈ (ਖਬਰ ਖਾਸ ਬਿਊਰੋ)

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਇਕ ਫਿਲਮ ਪ੍ਰੇਮੀ ਦੇਸ਼ ਹੈ ਪਰ ਇਸਦੇ ਜ਼ਿਆਦਾਤਰ ਲੋਕਾਂ ਕੋਲ ਸਿਨੇਮਾਘਰਾਂ ਤੱਕ ਦੀ ਪਹੁੰਚ ਨਹੀਂ ਹੈ। ਇੱਥੇ ਪਹਿਲੇ ਵਿਸ਼ਵ ਆਡੀਓ ਵਿਜ਼ੂਅਲ ਅਤੇ ਮਨੋਰੰਜਨ ਸੰਮੇਲਨ (ਵੇਵਜ਼) ਦੇ ਦੂਜੇ ਦਿਨ 60 ਸਾਲਾ ਅਦਾਕਾਰ ਨੇ “ਸਟੂਡੀਓਜ਼ ਆਫ਼ ਦ ਫਿਊਚਰ: ਪੁਟਿੰਗ ਇੰਡੀਆ ਆਨ ਵਰਲਡ ਸਟੂਡੀਓ ਮੈਪ” ਸਿਰਲੇਖ ਵਾਲੇ ਇਕ ਸੈਸ਼ਨ ਵਿਚ ਹਿੱਸਾ ਲਿਆ। ਆਮਿਰ ਖਾਨ ਨੇ ਕਿਹਾ ਕਿ ਉਦਯੋਗ ਦੇ ਵਿਕਾਸ ਨੂੰ ਵਧਾਉਣ ਲਈ ਬੁਨਿਆਦੀ ਢਾਂਚੇ ਵਿਚ ਨਿਵੇਸ਼ ਦੀ ਗੰਭੀਰ ਲੋੜ ਹੈ। ਅਦਾਕਾਰ ਨੇ ਕਿਹਾ, ‘‘ਮੇਰਾ ਵਿਸ਼ਵਾਸ ਹੈ ਕਿ ਸਾਨੂੰ ਭਾਰਤ ਵਿਚ ਬਹੁਤ ਸਾਰੇ ਹੋਰ ਥੀਏਟਰ ਅਤੇ ਵੱਖ-ਵੱਖ ਕਿਸਮਾਂ ਦੇ ਥੀਏਟਰ ਹੋਣ ਦੀ ਜ਼ਰੂਰਤ ਹੈ। ਦੇਸ਼ ਵਿਚ ਅਜਿਹੇ ਜ਼ਿਲ੍ਹੇ ਅਤੇ ਵਿਸ਼ਾਲ ਖੇਤਰ ਹਨ ਜਿਨ੍ਹਾਂ ਕੋਲ ਇਕ ਵੀ ਥੀਏਟਰ ਨਹੀਂ ਹੈ।’’

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸੁਪਰਸਟਾਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਸਿਨੇਮਾ ਸਕ੍ਰੀਨਾਂ ਦੀ ਗਿਣਤੀ ਦੇ ਮਾਮਲੇ ਵਿਚ ਅਮਰੀਕਾ ਅਤੇ ਚੀਨ ਤੋਂ ਬਹੁਤ ਪਿੱਛੇ ਹੈ। ਉਨ੍ਹਾਂ ਕਿਹਾ ਦੇਸ਼ ਦੇ ਆਕਾਰ ਅਤੇ ਇੱਥੇ ਰਹਿਣ ਵਾਲੇ ਲੋਕਾਂ ਦੀ ਗਿਣਤੀ ਦੇ ਹਿਸਾਬ ਨਾਲ ਸਾਡੇ ਕੋਲ ਬਹੁਤ ਘੱਟ ਥੀਏਟਰ ਹਨ। ਮੈਨੂੰ ਲੱਗਦਾ ਹੈ ਕਿ ਸਾਡੇ ਕੋਲ ਲਗਭਗ 10,000 ਸਕ੍ਰੀਨਾਂ ਹਨ। ਅਮਰੀਕਾ ਵਿਚ ਜਿਸਦੀ ਆਬਾਦੀ ਭਾਰਤ ਦੀ ਇਕ ਤਿਹਾਈ ਹੈ, ਉਨ੍ਹਾਂ ਕੋਲ 40,000 ਸਕ੍ਰੀਨਾਂ ਹਨ। ਇਸ ਲਈ ਉਹ ਸਾਡੇ ਤੋਂ ਬਹੁਤ ਅੱਗੇ ਹਨ। ਚੀਨ ਕੋਲ 90,000 ਸਕ੍ਰੀਨਾਂ ਹਨ। 

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *