ਭਾਖੜਾ ਬਿਆਸ ਮੈਨੇਜਮੈਂਟ ਬੋਰਡ- ਕੇਂਦਰੀ ਗ੍ਰਹਿ ਮੰਤਰਾਲੇ ਦੀ ਮੀਟਿੰਗ ਸ਼ੁਰੂ

ਚੰਡੀਗੜ੍ਹ, 2 ਮਈ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਤੋਂ ਛਿੜੇ ਵਿਵਾਦ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੱਦੀ ਮੀਟਿੰਗ ਸ਼ੁਰੂ ਹੋ ਗਈ ਹੈ।

ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਤੋਂ ਇਲਾਵਾ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅਤੇ ਜਲ ਸ਼ਕਤੀ ਮੰਤਰਾਲੇ ਦੇ ਪ੍ਰਤੀਨਿਧ ਸ਼ਾਮਲ ਹਨ।

ਪੰਜਾਬ ਤਰਫ਼ੋਂ ਵਧੀਕ ਮੁੱਖ ਸਕੱਤਰ (ਗ੍ਰਹਿ) ਆਲੋਕ ਸ਼ੇਖਰ ਅਤੇ ਜਲ ਸਰੋਤ ਵਿਭਾਗ ਦੇ ਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਸ਼ਾਮਲ ਹੋਏ ਹਨ।

ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਵਲੋਂ ਸਮੁੱਚੀ ਸਥਿਤੀ ਬਾਰੇ ਤਿਆਰ ਰਿਪੋੋਰਟ ਮੀਟਿੰਗ ਵਿੱਚ ਪੇਸ਼ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੀਟਿੰਗ ਵਿੱਚ ਕੇਂਦਰੀ ਅਧਿਕਾਰੀ ਪੰਜਾਬ ’ਤੇ ਦਬਾਉ ਬਣਾ ਸਕਦੇ ਹਨ ਕਿ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਵਿੱਚ ਕੋਈ ਅੜਿੱਕਾ ਨਾ ਖੜ੍ਹਾ ਕੀਤਾ ਜਾਵੇ। ਜਲਦ ਹੀ ਮੀਟਿੰਗ ਦੇ ਵੇਰਵੇ ਸਾਹਮਣੇ ਆਉਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *