ਸੁਪਰੀਮ ਕੋਰਟ ਨੇ ਮੰਗੇ ਵਿਦਿਆਰਥੀਆਂ ਦੀਆਂ ਖ਼ੁਦਕੁਸ਼ੀਆਂ ਬਾਰੇ ਦਰਜ FIRs ਦੇ ਵੇਰਵੇ

ਨਵੀਂ ਦਿੱਲੀ, 6 ਮਈ (ਖਬਰ ਖਾਸ ਬਿਊਰੋ)

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕੀ IIT ਖੜਗਪੁਰ ਦੇ ਇੱਕ ਵਿਦਿਆਰਥੀ ਅਤੇ ਰਾਜਸਥਾਨ ਦੇ ਕੋਟਾ ਵਿੱਚ NEET ਦੇ ਇੱਕ ਚਾਹਵਾਨ ਦੀਆਂ ਖ਼ੁਦਕੁਸ਼ੀਆਂ ਦੇ ਸਾਹਮਣੇ ਆਉਣ ਤੋਂ ਬਾਅਦ FIRs ਦਰਜ ਕੀਤੀਆਂ ਗਈਆਂ ਸਨ ਜਾਂ ਨਹੀਂ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਆਰ. ਮਹਾਦੇਵਨ (Justices J B Pardiwala and R Mahadevan) ਦੇ ਬੈਂਚ ਨੇ ਆਪਣੇ ਰਜਿਸਟਰੀ ਨੂੰ ਨਿਰਦੇਸ਼ ਦਿੱਤਾ ਕਿ ਉਹ ਦੋਵਾਂ ਥਾਵਾਂ ਤੋਂ ਜਲਦੀ ਤੋਂ ਜਲਦੀ ਰਿਪੋਰਟ ਤਲਬ ਕਰਨ।

ਸਿਖਰਲੀ ਅਦਾਲਤ ਨੇ ਨੋਟ ਕੀਤਾ ਕਿ IIT ਖੜਗਪੁਰ ਵਿੱਚ ਪੜ੍ਹ ਰਹੇ ਇੱਕ 22 ਸਾਲਾ ਵਿਦਿਆਰਥੀ ਨੇ 4 ਮਈ, 2025 ਨੂੰ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਬੈਂਚ ਨੇ ਨੋਟ ਕੀਤਾ, “ਮ੍ਰਿਤਕ ਤਿੰਨ ਸਾਲਾਂ ਦਾ ਸਿਵਲ ਇੰਜਨੀਅਰਿੰਗ ਦਾ ਵਿਦਿਆਰਥੀ ਸੀ। ਉਸਦੀ ਲਾਸ਼ ਮਦਨ ਮੋਹਨ ਮਾਲਵੀਆ ਹਾਲ ਵਿੱਚ ਉਸਦੇ ਕਮਰੇ ਵਿੱਚ ਲਟਕਦੀ ਮਿਲੀ ਸੀ। ਵਿਦਿਆਰਥੀ ਦੀ ਪਛਾਣ ਬਿਹਾਰ ਦੇ ਸ਼ਿਵਹਰ ਜ਼ਿਲ੍ਹੇ ਦੇ ਮੁਹੰਮਦ ਆਸਿਫ ਕਮਰ ਵਜੋਂ ਹੋਈ ਹੈ।”

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਅਦਾਲਤ ਨੇ ਅੱਗੇ ਕਿਹਾ, “ਪ੍ਰੈਸ ਰਿਪੋਰਟਿੰਗ ਤੋਂ ਪਤਾ ਚੱਲਦਾ ਹੈ ਕਿ ਆਪਣੀ ਮੌਤ ਤੋਂ ਕੁਝ ਪਲ ਪਹਿਲਾਂ ਉਹ ਦਿੱਲੀ ਵਿੱਚ ਆਪਣੇ ਦੋਸਤ ਨਾਲ ਵੀਡੀਓ ਕਾਲ ‘ਤੇ ਸੀ। ਇਹ ਵੱਡੀ ਗਿਣਤੀ ਵਿਦਿਆਰਥੀ ਵੱਲੋਂ ਕੀਤੀਆਂ ਗਈਆਂ ਮੰਦਭਾਗੀਆਂ ਖ਼ੁਦਕੁਸ਼ੀਆਂ ਵਿੱਚੋਂ ਇੱਕ ਹੈ, ਜਿਸ ਲਈ ਅਸੀਂ ਵਿਦਿਆਰਥੀਆਂ ਦੀ ਖ਼ੁਦਕੁਸ਼ੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਕੰਮ ਕਰਨ ਲਈ ਟਾਸਕ-ਫੋਰਸ ਦਾ ਗਠਨ ਕੀਤਾ ਗਿਆ ਹੈ।”

ਸਿਖਰਲੀ ਅਦਾਲਤ ਨੇ ਪਹਿਲਾਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਵਿਦਿਆਰਥੀਆਂ ਦੀਆਂ ਮਾਨਸਿਕ ਸਿਹਤ ਚਿੰਤਾਵਾਂ ਦੇ ਖ਼ਾਤਮੇ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਐਸ ਰਵਿੰਦਰ ਭੱਟ ਦੀ ਅਗਵਾਈ ਵਿੱਚ ਇੱਕ ਕੌਮੀ ਟਾਸਕ ਫੋਰਸ ਦੇ ਗਠਨ ਦਾ ਆਦੇਸ਼ ਦਿੱਤਾ ਸੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ਦਾ ਨੋਟਿਸ ਲੈ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਆਈਆਈਟੀ, ਖੜਗਪੁਰ ਦੇ ਪ੍ਰਬੰਧਨ ਜਾਂ ਪ੍ਰਸ਼ਾਸਨ ਨੇ ਅਦਾਲਤ ਦੇ ਪਹਿਲਾਂ ਦੇ ਹੁਕਮਾਂ ਮੁਤਾਬਕ ਸਥਾਨਕ ਪੁਲੀਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਹੈ ਜਾਂ ਨਹੀਂ।

Leave a Reply

Your email address will not be published. Required fields are marked *