ਅੱਧੀ ਰਾਤ ਨੂੰ ਹੋਏ ਧਮਾਕਿਆਂ ਕਾਰਨ ਗੋਇੰਦਵਾਲ ਸਾਹਿਬ ਦੇ ਨੇੜਲੇ ਪਿੰਡਾਂ ਵਿਚ ਡਰ ਦਾ ਮਾਹੌਲ

ਸ੍ਰੀ ਗੋਇੰਦਵਾਲ ਸਾਹਿਬ, 10 ਮਈ (ਖਬਰ ਖਾਸ ਬਿਊਰੋ)

ਕਸਬਾ ਗੋਇੰਦਵਾਲ ਨੇੜੇ ਅੱਧੀ ਰਾਤ ਨੂੰ ਹੋਏ ਧਮਾਕਿਆਂ ਕਾਰਨ ਨੇੜਲੇ ਪਿੰਡਾਂ ਦੇ ਲੋੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਰਾਤ ਕਰੀਬ ਡੇਢ ਵਜੇ ਤਿੰਨ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ।

ਲੋਕਾਂ ਨੇ ਖਦਸ਼ਾ ਪ੍ਰਗਟਾਇਆ ਕਿ ਇਸ ਹਮਲੇ ਦੌਰਾਨ ਪਾਕਿਸਤਾਨ ਵੱਲੋਂ ਗੋਇੰਦਵਾਲ ਸਾਹਿਬ ਦੇ ਥਰਮਲ ਪਲਾਂਟ ਅਤੇ ਬਿਆਸ ਪੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਇਨ੍ਹਾ ਧਮਾਕਿਆਂ ਕਾਰਨ ਜਿੱਥੇ ਥਰਮਲ ਪਲਾਂਟ ਦੇ ਕੁੱਝ ਹਿੱਸਿਆ ਦੀਆਂ ਬਿਲਡਿੰਗ ਦੇ ਸ਼ੀਸ਼ੇ ਟੁੱਟੇ ਹਨ, ਉੱਥੇ ਹੀ ਬਿਆਸ ਪੁਲ ਨਾਲ ਲੱਗਦੇ ਕੁਝ ਪਿੰਡਾਂ ਦੇ ਘਰਾਂ ਦੇ ਬੂਹੇ ਬਾਰੀਆਂ ਨੂੰ ਵੀ ਨੁਕਸਾਨ ਪੁੱਜਾ ਹੈ। ਭਾਵੇਂ ਇਨ੍ਹਾਂ ਧਮਾਕਿਆਂ ਕਾਰਨ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ, ਪਰ ਲੋਕਾਂ ਵਿੱਚ ਡਰ ਦਾ ਮਾਹੌਲ ਬਰਕਰਾਰ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸੂਤਰਾਂ ਅਨੁਸਾਰ ਕੁਝ ਪ੍ਰਤੱਖਦਰਸ਼ੀਆਂ ਨੇ ਡਰੋਨਨੁਮਾ ਵਸਤੂ ਨੂੰ ਨਸ਼ਟ ਹੁੰਦੇ ਤੇ ਦਰਿਆ ਬਿਆਸ ਵਿੱਚ ਡਿੱਗਦੇ ਦੇਖਿਆ ਹੈ ਪਰ ਇਸ ਦੀ ਕਿਸੇ ਨੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਆਮ ਲੋਕਾਂ ਨੇ ਆਖਿਆ ਕਿ ਸਰਕਾਰ ਵੱਲੋਂ ਬਲੈਕਆਊਟ ਦੇ ਹੁਕਮਾਂ ਦੇ ਬਾਵਜੂਦ ਥਰਮਲ ਪਲਾਂਟ ਬੀਤੀ ਰਾਤ ਪੂਰੀ ਤਰ੍ਹਾ ਜਗਮਗਾ ਰਿਹਾ ਸੀ।

Leave a Reply

Your email address will not be published. Required fields are marked *