ਗੁਰਦਾਸਪੁਰ 10 ਮਈ, (ਖ਼ਬਰ ਖਾਸ ਬਿਊਰੋ)
ਗੁਰਦਾਸਪੁਰ ਲੋਕ ਸਭਾ ਹਲਕੇ ਤੋ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾਂ ਨੇ ਅੱਜ ਆਪਣੇ ਨਾਮਜ਼ਦਗੀ ਪ੍ੱਤਰ ਦਾਖਲ ਕੀਤੇ ਹਨ। ਰੰਧਾਵਾਂ ਨੇ ਆਪਣੀ ਵੱਡੀ ਗਿਣਤੀ ਵਿਚ ਸਮਰਥਕਾਂ ਨਾਲ ਡਿਪਟੀ ਕਮਿਸ਼ਨਰ ਕਮ ਜਿਲਾ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਾਕਨ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਉਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਅਰੁਣਾ ਚੌਧਰੀ, ਬਰਿੰਦਰਮੀਤ ਸਿੰਘ ਪਾਹੜਾ, ਅਮਿਤ ਵਿੱਜ, ਡਾ ਕ੍ਰਿਸ਼ਨ ਮਹਾਜਨ, ਸਾਬਕਾ ਪੁਲਿਸ ਅਧਿਕਾਰੀ ਗੁਰਿੰਦਰ ਸਿੰਘ ਢਿਲੋਂ ਜਿਨਾਂ ਸਵੈ ਇੱਛਾ ਸੇਵਾਮੁਕਤੀ ਲੈ ਕੇ ਸਿਆਸੀ ਜਿੰਦਗੀ ਸਫ਼ਰ ਸ਼ੁਰੂ ਕੀਤਾ ਹੈ, ਸਮੇਤ ਕਈ ਕਾਂਗਰਸੀ ਆਗੂ ਹਾਜ਼ਰ ਸਨ।