ਪਟਿਆਲਾ 10 ਮਈ, (ਖ਼ਬਰ ਖਾਸ ਬਿਊਰੋ)
ਅਕਾਲੀ ਦਲ ਦੇ ਪਟਿਆਲਾ ਤੋ ਉਮੀਦਵਾਰ ਤੇ ਪਾਰਟੀ ਦੇ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਸ਼ਰਮਾ ਦੇ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਹੋਰ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ। ਉਨਾਂ ਆਪਣੇ ਨਾਮਾਕਨ ਪੱਤਰ ਦਾਖਲ ਕਰਨ ਬਾਅਦ ਕਿਹਾ ਕਿ ਪਾਰਟੀ ਨੇ ਟਿਕਟ ਦੇ ਕੇ ਵੱਡਾ ਮਾਣ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਉਹ ਪਟਿਆਲਾ ਸ਼ਹਿਰ ਤੇ ਪੂਰੇ ਹਲਕੇ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਪੂਰਾ ਯਤਨ ਕਰਨਗੇ।