ਟਰੈਫਿਕ ਨਿਯਮ ਤੋੜਨ ਵਾਲਿਆਂ ਨਾਲ ਆਏ ਨਿਮਰਤਾ ਨਾਲ ਪੇਸ਼ ਤਾਂ ਮਿਲਿਆ ਸਨਮਾਨ

ਚੰਡੀਗੜ੍ਹ, 19 ਮਈ (ਖ਼ਬਰ ਖਾਸ ਬਿਊਰੋ)

ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਬਜਾਏ, ਉਨ੍ਹਾਂ ਪ੍ਰਤੀ ਨਿਮਰ ਅਤੇ ਜਾਗਰੂਕ ਰਵੱਈਆ ਅਪਣਾਉਣ ਲਈ, ਬਟਾਲਾ ਦੇ ਚਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।

ਸਨਮਾਨਿਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਇੰਚਾਰਜ ਟਰੈਫਿਕ ਸਟਾਫ ਬਟਾਲਾ ਇੰਸਪੈਕਟਰ ਸੁਰਿੰਦਰ ਸਿੰਘ, ਉਨ੍ਹਾਂ ਦੇ ਟੀਮ ਮੈਂਬਰ ਏ.ਐਸ.ਆਈ. ਰਣਜੀਤ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ ਅਤੇ ਹੋਮ ਗਾਰਡ ਸ਼ਮਸ਼ੇਰ ਸਿੰਘ ਸ਼ਾਮਲ ਹਨ। ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟਰੈਫਿਕ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਮਿਸਾਲੀ ਆਚਰਣ ਲਈ ਪ੍ਰਸ਼ੰਸਾ ਪੱਤਰ (ਕਲਾਸ-1) ਅਤੇ ਨਕਦ ਇਨਾਮ ਭੇਟ ਕੀਤੇ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਇਹ ਪਹਿਲਕਦਮੀ ਉਸ ਸਮੇਂ ਸੁਰਖੀਆਂ ਵਿੱਚ ਆਈ, ਜਦੋਂ ਇੱਕ ਵਾਇਰਲ ਵੀਡੀਓ ਸਾਹਮਣੇ ਆਈ , ਜਿਸ ਵਿੱਚ ਟਰੈਫਿਕ ਪੁਲਿਸ ਮੁਲਾਜ਼ਮ ਉਲੰਘਣਾ ਕਰਨ ਵਾਲੇ ਵਿਅਕਤੀ , ਜਿਸਨੇ ਆਪਣੀ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਸੀ, ਨਾਲ ਬੜੀ ਹਲੀਮੀ ਨਾਲ ਗੱਲਬਾਤ ਕਰ ਰਹੇ ਸਨ। ਹੈਰਾਨੀ ਜਨਕ ਗੱਲ ਇਹ ਸੀ ਕਿ ਡਰਾਇਵਰ ਦਾ ਚਲਾਨ ਕਰਨ ਦੀ ਬਜਾਏ, ਅਧਿਕਾਰੀਆਂ ਨੇ ਉਸ ਨੂੰ ਬੜੀ ਨਿਮਰਤਾ ਨਾਲ ਅਜਿਹੀਆਂ ਉਲੰਘਣਾਵਾਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਬਾਰੇ ਸਮਝਾਇਆ ਅਤੇ ਦੱਸਿਆ ਕਿ ਕਿਵੇਂ ਲਾਪਰਵਾਹੀ ਨਾਲ ਕੀਤੀ ਪਾਰਕਿੰਗ ਘਾਤਕ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਉਨ੍ਹਾਂ ਨੇ ਡਰਾਇਵਰ ਨੂੰ ਇਸ ਵਾਰ ਇਹ ਚੇਤਾਵਨੀ ਦੇ ਕੇ ਛੱਡ ਦਿੱਤਾ ਕਿ ਅਜਿਹੇ ਅਪਰਾਧ ਵਾਰ-ਵਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟੀਮ ਦੇ ਵਿਵਹਾਰ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, ‘‘ਮੈਂ ਇਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਬੜੀ ਹਮਦਰਦੀ ਤੇ ਸੁਚੱਜਤਾ ਨਾਲ ਮੌਕਾ ਸੰਭਾਲਣ ਦੇ ਤਰੀਕੇ ਤੋਂ ਪ੍ਰਭਾਵਿਤ ਹੋਇਆ ਹਾਂ। ਅਸੀਂ ਪੰਜਾਬ ਭਰ ਦੇ ਸਾਰੇ ਟਰੈਫਿਕ ਕਰਮਚਾਰੀਆਂ ਨੂੰ ਅਜਿਹੀ ਦੋਸਤਾਨਾ ਪਹੁੰਚ ਅਪਣਾਉਣ ਲਈ ਜਾਗਰੂਕ ਕਰਨ ਦੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜੁਰਮਾਨੇ ਦੇ ਡਰੋਂ ਨਹੀਂ ਸਗੋਂ ਜਾਗਰੂਕਤਾ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।’’

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਇੰਸਪੈਕਟਰ ਸੁਰਿੰਦਰ ਸਿੰਘ ਨੇ ਟੀਮ ਵੱਲੋਂ ਬੋਲਦਿਆਂ, ਇਸ ਮਾਣ-ਸਨਮਾਨ ਲਈ ਧੰਨਵਾਦ ਕੀਤਾ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਹਨਾਂ ਕਿਹਾ, ‘‘ਸਾਡਾ ਉਦੇਸ਼ ਡਰਾਈਵਰਾਂ ਨੂੰ ਉਲੰਘਣਾਵਾਂ ਦੇ ਨਤੀਜਿਆਂ ਬਾਰੇ ਸਮਝਾਉਣਾ ਹੈ, ਨਾ ਕਿ ਸਿਰਫ਼ ਉਨ੍ਹਾਂ ਨੂੰ ਸਜ਼ਾ ਦੇਣਾ,’’।

Leave a Reply

Your email address will not be published. Required fields are marked *