BSP ਨੇ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ ਨੂੰ ਉਮੀਦਵਾਰ ਐਲਾਨਿਆਂ

ਹੁਸ਼ਿਆਰਪੁਰ 10ਮਈ ( ਖਬਰ ਖਾਸ ਬਿਊਰੋ)

ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ। ਚੇਤੇ ਰਹੇ ਕਿ ਬਸਪਾ ਨੇ ਪਹਿਲਾਂ ਰਾਕੇਸ਼ ਸੁਮਨ ਨੂੰ ਉਮੀਦਵਾਰ ਐਲਾਨਿਆ ਸੀ, ਜੋ ਬਸਪਾ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਜਿਸ ਕਰਕੇ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਸੀ।

ਬਸਪਾ ਦੇ ਕੇਂਦਰੀ ਕੋਆਰਡੀਨੇਟਰ ਅਤੇ ਪੰਜਾਬ ਤੇ ਚੰਡੀਗੜ੍ਹ  ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਲੰਬੀ ਮੰਥਨ ਮੀਟਿੰਗ ਬਾਅਦ ਐਡਵੋਕੇਟ ਰਣਜੀਤ ਸਿੰਘ ਨੂੰ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ। ਮੀਟਿੰਗ ਵਿਚ  ਸੂਬਾ ਜਨਰਲ ਸਕੱਤਰ ਸ਼੍ਰੀ ਗੁਰਲਾਲ ਸੈਲਾ, ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ, ਸੂਬਾ ਜਨਰਲ ਸਕੱਤਰ ਠੇਕੇਦਾਰ ਰਜਿੰਦਰ ਸਿੰਘ, ਸੂਬਾ ਸਕੱਤਰ ਮਨਿੰਦਰ ਸਿੰਘ ਸ਼ੇਰਪੁਰੀ ਅਤੇ ਜਿਲ੍ਹਾ ਪ੍ਰਧਾਨ ਦਲਜੀਤ ਰਾਏ ਨਾਲ ਵਿਸਥਾਰ ਸਹਿਤ ਲੋਕ ਸਭਾ ਹੁਸ਼ਿਆਰਪੁਰ ਤੋਂ ਉਮੀਦਵਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਲੋਕ ਸਭਾ ਹੁਸ਼ਿਆਰਪੁਰ ਦੀ ਲੀਡਰਸ਼ਿਪ ਵੱਲੋਂ ਕੀਤੇ ਗਏ ਸਰਬ ਸੰਮਤੀ ਨਾਲ ਫੈਸਲੇ ਨੂੰ ਪਾਰਟੀ ਹਾਈ ਕਮਾਂਡਰ ਨੂੰ ਜਾਣੂ ਕਰਵਾਇਆ ਅਤੇ ਪਾਰਟੀ ਹਾਈ ਕਮਾਂਡ ਵੱਲੋਂ ਲੀਡਰਸ਼ਿਪ ਤੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਲੋਕ ਸਭਾ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੂੰ ਐਲਾਨ ਦਿੱਤਾ ਗਿਆ। ਐਡਵੋਕੇਟ ਰਣਜੀਤ ਕੁਮਾਰ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਦੂਸਰੀ ਵਾਰ ਚੁਣੇ ਗਏ ਮੌਜੂਦਾ ਪ੍ਰਧਾਨ ਹਨ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

Leave a Reply

Your email address will not be published. Required fields are marked *