ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਕਰਵਾਏ ਜਾਣਗੇ ਨਾਟਕ ਮੁਕਾਬਲੇ – ਡਿਪਟੀ ਕਮਿਸ਼ਨਰ

ਰੂਪਨਗਰ, 20 ਮਈ (ਖ਼ਬਰ ਖਾਸ ਬਿਊਰੋ)
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਜ਼ਿਲ੍ਹੇ ਵਿੱਚ ਬਹੁਤ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਖਤਮ ਕੀਤਾ ਜਾ ਸਕੇ, ਇਸੇ ਉਦੇਸ਼ ਦੇ ਤਹਿਤ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਸ਼ਿਆ ਵਿਰੁੱਧ ਜਾਗਰੂਕਤਾ ਲਿਆਉਣ ਲਈ ਸਿੱਖਿਆ ਬਲਾਕਾਂ, ਸਬ-ਡਵੀਜਨ ਅਤੇ ਜ਼ਿਲ੍ਹਾ ਪੱਧਰ ਤੇ “ਯੁੱਧ ਨਸ਼ਿਆਂ ਵਿਰੁੱਧ- ਨਾਟਕ ਮੁਕਾਬਲੇ ਕਰਵਾਏ ਜਾਣੇ ਹਨ।

ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਖੇ 10 ਸਿੱਖਿਆ ਬਲਾਕ ਪੈਂਦੇ ਹਨ। ਇਨ੍ਹਾਂ ਸਿੱਖਿਆ ਬਲਾਕਾਂ ਅਧੀਨ ਆਉਂਦੇ ਸਾਰਿਆਂ ਕਾਲਜਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ (ਪ੍ਰਾਈਵੇਟ ਅਤੇ ਸਰਕਾਰੀ) ਵੱਲੋਂ ਲਾਜ਼ਮੀ ਤੌਰ ਤੇ ਨਾਟਕ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਾਹਰਨ ਦੇ ਤੌਰ ਤੇ ਦੇਖਿਆ ਜਾਵੇ, ਜ਼ਿਲ੍ਹਾ ਰੂਪਨਗਰ ਵਿਖੇ ਲਗਭਗ ਕੁਲ 150 ਸਕੂਲਾਂ ਨਾਟਕ ਦੀ ਪੇਸ਼ਕਾਰੀ ਕੀਤੀ ਜਾਂਦੀ ਹੈ ਤਾਂ ਨਾਟਕ ਵਿੱਚ ਲਏ ਗਏ 10 ਵੱਖ-ਵੱਖ ਕਿਰਦਾਰਾਂ ਦੀ ਗਿਣਤੀ ਨਾਲ ਲਗਭਗ 1500 ਵਿਦਿਆਰਥੀ ਸਿੱਧੇ ਤੌਰ ਤੇ ਨਸ਼ਿਆਂ ਦੇ ਖਿਲਾਫ ਜਾਗੂਰਕਤਾ ਵਿੱਚ ਸ਼ਾਮਿਲ ਹੋਣਗੇ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਉਨ੍ਹਾਂ ਦੱਸਿਆ ਕਿ ਨਾਟਕਾਂ ਦੀ ਪੇਸ਼ਕਾਰੀ ਦੀ ਜੱਜਮੈਂਟ ਲਈ 5 ਮੈਂਬਰੀ ਕਮੇਟੀ ਗਠਨ ਵੀ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਦੇ ਪੱਧਰ ਤੇ ਕੀਤਾ ਜਾਵੇਗਾ। ਇਸ ਕਮੇਟੀ ਵਿੱਚ ਨਾਟਕ ਵਿੱਚ ਸ਼ੌਂਕ ਰੱਖਣ ਵਾਲੇ ਅਤੇ ਸਾਹਿਤ ਨਾਲ ਜੁੜੇ ਵਿਅਕਤੀਆਂ ਨੂੰ ਬਤੌਰ ਜੱਜ ਨਿਯੁਕਤ ਕੀਤਾ ਜਾਵੇਗਾ। ਹਰ ਇੱਕ ਜੱਜ ਵੱਲੋਂ 10 ਨੰਬਰਾਂ ਵਿੱਚੋਂ ਨਾਟਕ ਦੀ ਪੇਸ਼ਕਾਰੀ ਲਈ ਅੰਕ ਦਿੱਤੇ ਜਾਣਗੇ। ਇਨ੍ਹਾਂ ਅੰਕਾਂ ਦਾ ਅਧਾਰ ਪਾਤਰਾਂ ਦੀ ਵੇਸਭੂਸਾ, ਸੰਵਾਦ, ਮਾਹੌਲ ਚਿਤਰਣ ਆਦਿ ਨੂੰ ਅਧਾਰ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਿੱਖਿਆ ਬਲਾਕਾਂ ਅਧੀਨ ਆਉਂਦੇ ਸਾਰਿਆਂ ਕਾਲਜਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ (ਪ੍ਰਾਈਵੇਟ ਅਤੇ ਸਰਕਾਰੀ) ਵੱਲੋਂ ਨਾਟਕ ਦੀ ਪੇਸ਼ਕਾਰੀ ਪਹਿਲਾਂ ਆਪਣੇ ਸਕੂਲ ਕਾਲਜ ਵਿੱਚ ਕੀਤੀ ਜਾਵੇਗੀ ਅਤੇ ਉਸ ਪੇਸ਼ਕਾਰੀ ਨੂੰ ਆਪਣੇ ਫੇਸਬੁੱਕ ਪੇਜ਼ ਤੇ ਅਪਲੋਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਮਈ 2025 ਨੂੰ ਸਬੰਧਤ ਸਕੂਲ ਜਾਂ ਕਾਲਜ ਵੱਲੋਂ, 04 ਜੁਲਾਈ 2025 ਤੋਂ ਸਿੱਖਿਆ ਬਲਾਕ ਪੱਧਰ ਤੇ ਨਾਟਕਾ ਦੀ ਪੇਸ਼ਕਾਰੀ, 25 ਜੁਲਾਈ 2025 ਤੋਂ ਸਬ-ਡਵੀਜਨ ਪੱਧਰ ਤੇ ਨਾਟਕਾਂ ਦੀ ਪੇਸ਼ਕਾਰੀ ਅਤੇ 05 ਅਗਸਤ 2025 ਤੋਂ ਜ਼ਿਲ੍ਹਾ ਪੱਧਰ ਤੇ ਨਾਟਕਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਰੇਕ ਸਿੱਖਿਆ ਬਲਾਕ ਵਿੱਚ ਅਵੱਲ ਆਉਣ ਵਾਲੀਆਂ ਪੰਜ ਟੀਮਾਂ ਨੂੰ ਸਬ-ਡਵੀਜਨ ਪੱਧਰ ਉਸ ਤੋਂ ਬਾਅਦ ਜ਼ਿਲ੍ਹਾ ਪੱਧਰ ਤੇ 05 ਟੀਮਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਨ੍ਹਾਂ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਨ੍ਹਾਂ 04 ਟੀਮਾਂ ਵੱਲੋਂ 15 ਅਗਸਤ 2025 ਨੂੰ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਮੋਰਿੰਡਾ, ਨੰਗਲ ਅਤੇ ਟੀਮ ਵੱਲੋਂ ਜ਼ਿਲ੍ਹਾ ਰੂਪਨਗਰ ਪੱਧਰ ਤੇ ਕਰਵਾਏ ਜਾ ਰਹੇ ਸਮਾਗਮ ਵਿਚ ਪੇਸ਼ਕਾਰੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਟਕਾਂ ਦੀ ਪੇਸ਼ਕਾਰੀ ਲਈ ਉਪ ਮੰਡਲ ਮੈਜਿਸਟਰੇਟ ਰੂਪਨਗਰ ਨੂੰ ਨੋਡਲ ਅਫਸਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਨੂੰ ਸਹਾਇਕ ਨੋਡਲ ਅਫਸਰ ਤਾਇਨਾਤ ਕੀਤਾ ਜਾਂਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ, ਸੁਝਾਅ ਅਤੇ ਸੋਧ ਲਈ ਇਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *