ਚੰਡੀਗੜ੍ਹ 21 ਮਈ ( ਖ਼ਬਰ ਖਾਸ ਬਿਊਰੋ)
ਪਿਛਲੇ ਕਈ ਦਿਨਾਂ ਤੋਂ ਗਰਮੀ ਨਾਲ ਤਪ ਰਹੇ ਲੋਕਾਂ, ਖਾਸਕਰਕੇ ਟ੍ਰਾਈਸਿਟੀ ਦੇ ਵਸਨੀਕਾਂ ਨੂੰ ਅੱਜ ਕਾਫ਼ੀ ਰਾਹਤ ਮਿਲੀ ਹੈ। ਬੁੱਧਵਾਰ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਅਚਾਨਕ ਹਨੇਰਾ ਹੋ ਗਿਆ। ਅਸਮਾਨ ਵਿੱਚ ਕਾਲੇ ਬੱਦਲ ਇਕੱਠੇ ਹੋਏ ਅਤੇ ਫਿਰ ਮੀਂਹ ਪੈਣ ਲੱਗ ਪਿਆ। ਮੀਂਹ ਤੋਂ ਬਾਅਦ ਸ਼ਹਿਰ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ।
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸ਼ਾਮ ਢਲਦੇ ਹੀ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿੱਚ ਅਚਾਨਕ ਬਦਲਾਅ ਆਉਣ ਕਾਰਨ, ਇੱਕ ਤੇਜ਼ ਧੂੜ ਭਰੀ ਹਨੇਰੀ ਆਈ। ਤੇਜ਼ ਹਵਾਵਾਂ ਦੇ ਨਾਲ ਮੀਂਹ ਸ਼ੁਰੂ ਹੋ ਗਿਆ। ਸ਼ਾਮ ਪੰਜ ਵਜੇ ਸ਼ਹਿਰ ਹਨੇਰੇ ਵਿੱਚ ਡੁੱਬ ਗਿਆ। ਡਰਾਈਵਰਾਂ ਨੂੰ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਸਫ਼ਰ ਕਰਨਾ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਸ਼ਹਿਰਾਂ ਪੰਚਕੂਲਾ ਅਤੇ ਮੋਹਾਲੀ ਵਿੱਚ ਮੀਂਹ ਪਿਆ। ਤੂਫਾਨ ਕਾਰਨ ਟ੍ਰਾਈਸਿਟੀ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ।
ਚੰਡੀਗੜ੍ਹ ਵਿੱਚ ਮੀਂਹ ਤੋਂ ਬਾਅਦ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਸ਼ਾਮ ਪੰਜ ਵਜੇ ਦੇ ਕਰੀਬ ਮੌਸਮ ਵਿੱਚ ਬਦਲਾਅ ਆਇਆ। ਅਸਮਾਨ ਵਿਚ ਕਾਲੇ ਬੱਦਲ ਛਾਣਨ ਲੱਗੇ। ਇਸ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ ਅਤੇ ਮੀਂਹ ਕਾਰਨ ਮੌਸਮ ਠੰਡਾ ਹੋ ਗਿਆ। ਮੀਂਹ ਕਾਰਨ ਠੰਢੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ।