‘ਨਸ਼ਾ ਮੁਕਤੀ ਯਾਤਰਾ’ ਮੰਤਰੀਆਂ-ਵਿਧਾਇਕਾਂ ਨੇ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 23 ਮਈ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਛੇਵੇਂ ਦਿਨ ਵੀ ਜਾਰੀ ਰਹੀ। ‘ਆਪ’ ਆਗੂ ਲਗਾਤਾਰ ਜ਼ਮੀਨ ‘ਤੇ ਹਨ ਅਤੇ 90 ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾ ਰਹੇ ਹਨ।

ਹਰ ਰੋਜ਼ ਵਾਂਗ, ਸ਼ੁੱਕਰਵਾਰ ਨੂੰ ਵੀ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ ਅਤੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਸੈਂਕੜੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਛੁਡਾਊ ਪ੍ਰੋਗਰਾਮ ਆਯੋਜਿਤ ਕੀਤੇ।

‘ਆਪ’ ਆਗੂਆਂ ਨੇ ਨਸ਼ਾ ਛੁਡਾਊ ਪ੍ਰੋਗਰਾਮਾਂ ਵਿੱਚ ਮੌਜੂਦ ਲੋਕਾਂ ਨੂੰ ਨਸ਼ਾ ਛੱਡਣ, ਨਸ਼ਾ ਤਸਕਰਾਂ ਦਾ ਸਮੂਹਿਕ ਤੌਰ ‘ਤੇ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਤਸਕਰਾਂ ਅਤੇ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਾ ਕਰਨ ਦੀ ਸਹੁੰ ਚੁਕਾਈ। ਲੋਕਾਂ ਨੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚੋਂ ਨਸ਼ੇ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਣਗੇ ਅਤੇ ਸਥਾਨਕ ਪੁਲਿਸ ਨੂੰ ਤਸਕਰਾਂ ਬਾਰੇ ਜਾਨਕਾਰੀ ਦੇਣਗੇ।

ਹੋਰ ਪੜ੍ਹੋ 👉  ਪ੍ਰਵਾਸੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸਾਹਿਤਕ ਮਿਲਣੀ

ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ 200 ਤੋਂ ਵੱਧ ਪਿੰਡਾਂ ਵਿੱਚ ਨਸ਼ਾ ਵਿਰੋਧੀ ਯਾਤਰਾਵਾਂ ਕੱਢੀਆਂ ਗਈਆਂ। ਯਾਤਰਾ ਦੌਰਾਨ ਪਿੰਡਾਂ ਦੇ ਲੋਕਾਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ। ਹਜ਼ਾਰਾਂ ਸਥਾਨਕ ਲੋਕ ‘ਆਪ’ ਆਗੂਆਂ ਅਤੇ ਵਰਕਰਾਂ ਦੇ ਨਾਲ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਆਪਣਾ ਸਮਰਥਨ ਦਿੱਤਾ।

ਯਾਤਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ‘ਆਪ’ ਆਗੂ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ। ਸਾਡੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ੇ ਦੇ ਵਪਾਰੀਆਂ ਨੂੰ ਜਾਂ ਤਾਂ ਆਪਣਾ ਕਾਰੋਬਾਰ ਛੱਡ ਦੇਣਾ ਚਾਹੀਦਾ ਹੈ ਜਾਂ ਫਿਰ ਪੰਜਾਬ ਛੱਡ ਦੇਣਾ ਚਾਹੀਦਾ ਹੈ। ਜੇਕਰ ਤੁਸੀਂ ਇਹਨਾਂ ਵਿੱਚੋਂ ਇੱਕ ਕੰਮ ਵੀ ਨਹੀਂ ਕੀਤਾ ਤਾਂ ਜੇਲ੍ਹ ਜਾਣ ਲਈ ਤਿਆਰ ਰਹੋ ਕਿਉਂਕਿ ਸਰਕਾਰ ਹਰ ਨਸ਼ਾ ਤਸਕਰ ਵਿਰੁੱਧ ਕਾਰਵਾਈ ਕਰੇਗੀ। ਕੋਈ ਵੀ ਪੁਲਿਸ ਦੇ ਸ਼ਿਕੰਜੇ ਤੋਂ ਨਹੀਂ ਬਚ ਸਕਦਾ।

ਹੋਰ ਪੜ੍ਹੋ 👉  ਸਰਕਾਰ ਚੜ੍ਹਦੀਕਲਾ ਫੰਡ ਰਾਹੀਂ ਇਕੱਠੇ ਕੀਤੇ ਪੈਸੇ ਦੇ ਵੇਰਵੇ ਜਨਤਕ ਕਰੇ: ਅਕਾਲੀ ਦਲ

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਪਿਛਲੇ ਦੋ ਮਹੀਨਿਆਂ ਵਿੱਚ ਲਗਭਗ 10 ਹਜ਼ਾਰ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਗਿਆ ਹੈ। 5 ਹਜ਼ਾਰ ਤੋਂ ਵੱਧ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਹੈਰੋਇਨ, ਅਫੀਮ, ਭੰਗ ਅਤੇ ਭੁੱਕੀ ਸਮੇਤ ਹਜ਼ਾਰਾਂ ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਨਸ਼ਿਆਂ ਵਿਰੁੱਧ ਹਰ ਰੋਜ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਅਜਿਹੇ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

Leave a Reply

Your email address will not be published. Required fields are marked *