ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ ਨੂੰ ਕੋਨੇ-ਕੋਨੇ ‘ਚ ਲੈ ਕੇ ਜਾਣਾ ਸਾਡਾ ਪਹਿਲਾ  ਨਿਸ਼ਾਨਾ – ਜਸਵੀਰ ਸਿੰਘ ਗੜ੍ਹੀ

ਸ੍ਰੀ ਚਮਕੌਰ ਸਾਹਿਬ, 26 ਮਈ (ਖ਼ਬਰ ਖਾਸ ਬਿਊਰੋ)

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਅੰਦੋਲਨ ਤੇ ਮਿਸ਼ਨ ਨੂੰ ਪੰਜਾਬ ਸੂਬੇ ਦੇ ਕੋਨੇ-ਕੋਨੇ ਵਿੱਚ ਲੈ ਕੇ ਜਾਣਾ ਸਾਡਾ ਪਹਿਲਾ ਤੇ ਆਖਰੀ ਨਿਸ਼ਾਨਾ ਹੈ। ਪੰਜਾਬ ਦੇ ਗਰੀਬ, ਮਜਲੂਮ, ਦਲਿਤ, ਮੁਲਾਜ਼ਮ ਤੇ ਵਿਦਿਆਰਥੀ ਵਰਗ ਨੂੰ ਇਨਸਾਫ, ਜਾਤੀ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠਕੇ ਦਵਾਇਆ ਜਾਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਫ਼ਤਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡ ਕੀੜੀ ਅਫਗਾਨਾ ਵਿਖੇ ਧਾਰਮਿਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ “ਭਾਰਤ ਦੇ ਸੰਵਿਧਾਨ ਦੇ ਪਿਤਾ” ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਦੱਸਦੇ ਹੋਏ, ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਹ ਸਮਾਜ ਦੇ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਲਈ ਨਿਆਂ ਦੀ ਆਖਰੀ ਉਮੀਦ ਹੈ। “ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਸੂਝਵਾਨ ਅਗਵਾਈ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਭਰ ਵਿੱਚ ਪਹਿਲੀ ਸਰਕਾਰ ਹੈ ਜਿਸਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਨੂੰ ਪ੍ਰੇਰਕਾਂ ਅਤੇ ਆਦਰਸ਼ ਵਜੋਂ ਲਗਾਇਆ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਜਸਵੀਰ ਸਿੰਘ ਗੜ੍ਹੀ ਚੇਅਰਮੈਨ ਐਸ.ਸੀ ਕਮਿਸ਼ਨ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਆਪਣੇ ਰਾਸ਼ਟਰ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਉਨ੍ਹਾਂ (ਡਾ. ਬੀ. ਆਰ. ਅੰਬੇਡਕਰ) ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਗਰੀਬ ਨੂੰ ਦਬਾਉਂਦਾ ਹੈ ਤਾਂ ਅਸੀਂ ਉਸ ਉੱਤੇ ਕੰਮ ਕਰ ਰਹੇ ਹਾਂ ਅਤੇ ਕਰਦੇ ਕਰਾਂਗੇ। ਉਨ੍ਹਾਂ ਕਿਹਾ ਕਿ ਜ਼ੁਲਮ ਅਤੇ ਤਸ਼ੱਦਦ ਦੀ ਨੀਤੀ ਮੇਰੇ ਕੋਲ ਹੈ ਜਿਸ ਤਹਿਤ ਪੰਜਾਬ ਦੀ ਧਰਤੀ ਤੇ ਜ਼ੁਲਮ ਅਤੇ ਤਸ਼ੱਦਦ ਕਰਨ ਵਾਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *