MLa ਨੇ ਪੱਤਰਕਾਰਾਂ ਨੂੰ ਦੱਸਿਆ ਅੱਤਵਾਦੀ, ਕਿਸਾਨ ਤੇ ਪੱਤਰਕਾਰ ਆਗੂਆਂ ਨੇ ਕਹੀ ਇਹ ਗੱਲ

ਬਠਿੰਡਾ 26 ਮਈ, ( ਖ਼ਬਰ ਖਾਸ ਬਿਊਰੋ) 

ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਅਤੇ ਪੰਜਾਬ ਐਂਡ ਚੰਡੀਗੜ੍ਹ  ਜਰਨਲਿਸਟਸ ਯੂਨੀਅਨ ਨੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਲੋਂ ਪੱਤਰਕਾਰਾਂ ਪ੍ਰਤੀ ਵਰਤੀ ਭੈੜੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦੋਵਾਂ ਯੂਨੀਅਨਾਂ ਦੇ ਆਗੂਆਂ ਨੇ ਵਿਧਾਇਕ ਨੂੰ ਆਪਣੇ ਸ਼ਬਦ ਵਾਪਸ ਲੈਣ ਅਤੇ ਜਨਤਕ ਤੌਰ ਉਤੇ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ, ਨਹੀਂ ਤਾਂ ਵਿਧਾਇਕ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਨਾਲ ਨਾਲ ਉਸਦਾ ਜਨਤਕ ਵਿਰੋਧ ਵੀ ਕੀਤਾ ਜਾਵੇਗਾ।

ਜ਼ਿਲ੍ਹਾ ਫਰੀਦਕੋਟ ਵਿਚ ਪੈਂਦੇ ਹਲਕਾ ਜੈਤੋ ਦੇ MLA ਅਮੋਲਕ ਸਿੰਘ ਨੇ ਪੱਤਰਕਾਰੇ ਭਾਈਚਾਰੇ  ਨੂੰ ਅਤਵਾਦੀ ਦੱਸਿਆ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਇਸਦਾ ਨੋਟਿਸ ਲੈਂਦਿਆ ਪੱਤਰਕਾਰਾਂ ਪ੍ਰਤੀ ਵਰਤੇ ਗਏ  ਸ਼ਬਦ ਵਾਪਸ ਲੈਣੇ ਚਾਹੀਦੇ ਹਨ ਅਤੇ ਪੱਤਰਕਾਰ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਕਿਸਾਨ ਆਗੂ  ਲਾਲ ਸਿੰਘ ਗੋਲੇਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ, ਸੂਰਜ ਭਾਨ ਜ਼ਿਲ੍ਹਾ ਪ੍ਰਧਾਨ ਅਤੇ ਬਲਦੇਵ ਸਿੰਘ ਸੁੱਖਣਵਾਲਾ ਜ਼ਿਲ੍ਹਾ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵੋਟਾਂ ਵੇਲ੍ਹੇ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਪ੍ਰਤੀ ਜੇਕਰ ਤੁਹਾਨੂੰ ਅਤੇ ਤੁਹਾਡੀ ਸਰਕਾਰ ਨੂੰ ਤੁਹਾਡੇ ਵੱਲੋਂ ਕੀਤੇ ਵਾਦਿਆਂ ਅਤੇ ਲਾਰਿਆਂ ਨੂੰ ਯਾਦ ਕਰਾਉਦੇ ਹਨ ਤਾਂ ਇਸਦਾ ਮਤਲਬ ਇਹ ਨਹੀਂ ਕਿ ਸਵਾਲ ਪੁੱਛਣ ਵਾਲਿਆਂ ਨੂੰ ਅਤਵਾਦੀ ਦੱਸਿਆ ਜਾਵੇ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਵਿਧਾਇਕ ਝੂਠੇ ਲਾਰਿਆਂ ਅਤੇ ਵਾਅਦਿਆਂ ਨੂੰ ਯਾਦ ਕਰਵਾਉਂਦੇ ਹਨ ਤਾਂ ਸਰਕਾਰ ਪੁਲਿਸ ਤੋਂ ਅੱਤਿਆਚਾਰ ਕਰਵਾਉਂਦੀ ਹੈ। ਕਿਸਾਨ ਆਗੂਆਂ ਨੇ ਵਿਧਾਇਕ ਦੀ ਆਲੋਚਨਾ ਕਰਦਿਆਂ ਕਿਹਾ ਕਿ  ਪੱਤਰਕਾਰ ਭਾਈਚਾਰਾ ਪ੍ਰਤੀ ਅਜਿਹੀ ਸ਼ਬਦਾਵਾਲੀ ਵਰਤਣੀ ਇਕ ਲੋਕ ਨੁਮਾਇੰਦੇ ਦੇ ਅਸਲ ਕਿਰਦਾਰ ਨੂੰ ਜਨਤਕ ਕਰਦੀ  ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਧਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਚੇਅਰਮੈਨ ਬਲਵਿੰਦਰ ਸਿੰਘ ਜੰਮੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਸੂਬਾ ਜਥੇਬੰਦਕ ਸਕੱਤਰ ਸੰਤੋਖ ਸਿੰਘ ਗਿੱਲ, ਸਕੱਤਰ ਸੁਖਨੈਬ ਸਿੰਘ ਸਿੱਧੂ ਅਤੇ ਜ਼ਿਲਾ ਪ੍ਰਧਾਨ ਪਰਵਿੰਦਰ ਸਿੰਘ ਜੌੜਾ ਨੇ ਵਿਧਾਇਕ ਦੀ ਅਜਿਹੀ ਭਾਸ਼ਾ ਵਰਤਣ ਦੀ ਨਿੰਦਾ ਕਰਦੇ ਹੋਏ ਤੁਰੰਤ ਜਨਤਕ ਤੌਰ ਉਤੇ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *