ਸੁਖਬੀਰ ਨੇ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਲਈ 11 ਮੈਂਬਰੀ ਚੋੋਣ ਪ੍ਰਚਾਰ ਕਮੇਟੀ ਕੀਤੀ ਗਠਿਤ

ਚੰਡੀਗੜ੍ਹ 10 ਮਈ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਦੀ 11 ਮੈਂਬਰੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਸ. ਜਗਦੀਪ ਸਿੰਘ ਚੀਮਾ ਨੂੰ ਕੁਝ ਕਾਨੂੰਨੀ ਮੁਸ਼ਕਲਾਂ ਆਉਣ ਕਾਰਨ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਫਤਿਹਗੜ੍ਹ ਸਾਹਿਬ ਹਲਕੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ 12 ਮੈਂਬਰੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ। ਉਹਨਾ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਅਮਰਿੰਦਰ ਸਿੰਘ ਲਿਬੜਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸ. ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ, ਸ. ਸ਼ਰਨਜੀਤ ਸਿੰਘ ਚਨਾਰਥਲ ਜਿਲਾ ਪ੍ਰਧਾਨ ਦਿਹਾਤੀ, ਸ. ਮਨਮੋਹਨ ਸਿੰਘ ਮਕਾਰੋਂਪੁਰ ਜਿਲਾ ਪ੍ਰਧਾਨ ਸ਼ਹਿਰੀ, ਸ. ਬਲਜੀਤ ਸਿੰਘ ਭੁੱਟਾ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ, ਸ਼ ਗੁਰਮੀਤ ਸਿੰਘ ਸੌਨੂੰ ਚੀਮਾਂ, ਸ. ਦਿਲਬਾਗ ਸਿੰਘ ਬਾਘਾ, ਸ. ਜਤਿੰਦਰ ਸਿੰਘ ਬੱਬੁੂ ਭੈਣੀ ਹਲਕਾ ਕੋਆਰਡੀਨੇਟਰ, ਸ. ਹਰਭਜਨ ਸਿੰਘ ਚਨਾਰਥਲ ਮੈਂਬਰ ਪੀ.ਏ.ਸੀ, ਸ. ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਸ. ਹਰਵਿੰਦਰ ਸਿੰਘ ਬੱਬਲ ਜਿਲਾ ਸਕੱਤਰ ਜਨਰਲ ਸ਼ਹਿਰੀ ਅਤੇ ਸ. ਅਮਰਜੀਤ ਸਿੰਘ ਸਾਬਕਾ ਮੈਨੇਜਰ ਦੇ ਨਾਮ ਸ਼ਾਮਲ ਹਨ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

Leave a Reply

Your email address will not be published. Required fields are marked *