ਪੰਜਾਬ ਵਿੱਚ 21.53 ਕਰੋੜ ਦੇ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ: ਲੋਕ ਨਿਰਮਾਣ ਮੰਤਰੀ

ਚੰਡੀਗੜ੍ਹ, 1 ਜੂਨ  (ਖ਼ਬਰ ਖਾਸ ਬਿਊਰੋ)

ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਲਈ ਲਗਾਤਾਰ ਯਤਨਸ਼ੀਲ ਹੈ। ਉਕਤ ਪ੍ਰਗਟਾਵਾ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 1 ਜੂਨ 2025 ਨੂੰ ਸੂਬੇ ਵਿਚ 21.53 ਕਰੋੜ ਦੇ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀ ਮਹਿਤਾ ਰੋਡ ‘ਤੇ ਪੈਂਦੀ ਗਹਿਰੀ ਮੰਡੀ , ਜੱਬੋਵਾਲ, ਡੇਹਰੀਵਾਲ ਮਹਿਸਮਪੁਰ ਸੜਕ ਦੀ 17.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾਇਆ ਗਿਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 20.80 ਕਿਲੋਮੀਟਰ ਹੈ ਅਤੇ ਇਹ ਕਾਰਜ ਸਬੰਧਤ ਠੇਕੇਦਾਰ ਨੂੰ ਅਲਾਟ ਹੋ ਚੁੱਕਾ ਅਤੇ ਇਸ ਕੰਮ ਨੂੰ 6 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਉਸਾਰੀ ਹੋਣ ਨਾਲ ਇਥੋਂ ਦੇ ਵਸਨੀਕਾਂ ਨੂੰ ਆਵਾਜਾਈ ਵਿਚ ਕਾਫੀ ਰਾਹਤ ਮਿਲੇਗੀ।

ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਸੇ ਤਰ੍ਹਾਂ ਅੱਜ ਵਿਧਾਨ ਸਭਾ ਹਲਕਾ ਭੋਆ ਅਧੀਨ ਅੱਜ 3.58 ਕਰੋੜ ਰੁਪਏ ਦੀ ਲਾਗਤ ਨਾਲ 6.5 ਕਿਲੋਮੀਟਰ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉਤੇ 3.58 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਸ ਨਾਲ ਇਸ ਨੂੰ 18 ਫੁੱਟ ਚੋੜਾ ਵੀ ਕੀਤੀ ਜਾਵੇਗੀ। ਜਿਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਵਧੀਆ ਸੜਕ ਸਹੂਲਤਾਂ ਹਾਸਲ ਹੋਣਗੀਆਂ।ਇਸ ਸੜਕ ਦੇ ਬਨਣ ਨਾਲ ਪਿੰਡ ਸੇਰਪੁਰ,ਪੰਜੋੜ, ਫੁਲਪਿਆਰਾ,ਸੁਜਾਨਪੁਰ ਆਦਿ ਦੇ ਵਸਨੀਕਾਂ ਨੂੰ ਬਹੁਤ ਲਾਭ ਮਿਲੇਗਾ।
ਇਥੇ ਇਹ ਵੀ ਦੱਸਣਯੋਗ ਹੈ ਕਿ ਸੇਰਪੁਰ-ਪੰਜੋੜ-ਫੁਲਪਿਆਰਾ-ਸੁਜਾਨਪੁਰ ਮਾਰਗ ਦੀ ਅੱਜ 25 ਸਾਲਾ ਬਾਅਦ ਸੁਣਵਾਈ ਹੋਈ ਹੈ, ਇਸ ਦੇ ਨਿਰਮਾਣ ਨਾਲ ਖੇਤਰ ਦੇ 20000 ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਇਸ ਮਾਰਗ ਦਾ ਉਸਾਰੀ ਕਾਰਜ ਫਰਵਰੀ 2026 ਤੱਕ ਮੁਕੰਮਲ ਹੋ ਜਾਵੇਗਾ। ਇਨ੍ਹਾਂ ਮਾਰਗਾਂ ਦੀ ਅਗਲੇ ਪੰਜ ਸਾਲ ਤੱਕ ਦੀ ਸਾਂਭ ਸੰਭਾਲ ਠੇਕੇਦਾਰ ਵਲੋਂ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਤੋਂ ਇਲਾਵਾ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਆਸ ਪਾਸ ਦੇ ਵਸਨੀਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ 7.85 ਕਰੋੜ ਦੀ ਲਾਗਤ ਦਿੜ੍ਹਬਾ ਤੋਂ ਬਘਰੋਲ ਵਾਇਆ ਸਮੂਰਾਂ, ਸੈਫੀਪੁਰ ਖੁਰਦ, ਸੈਫੀਪੁਰ ਕਲਾਂ, ਲੰਬਾਈ 15.60 ਕਿ.ਮੀ. ਦਾ ਉਦਘਾਟਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਇਹ ਸੜਕ ਦਿੜ੍ਹਬਾ ਤੋਂ ਸੁਰੂ ਹੋ ਕੇ ਪਿੰਡ ਸਮੂਰਾਂ, ਸਫੀਪੁਰ ਖੁਰਦ, ਸਫੀਪੁਰ ਕਲਾਂ ਰਾਂਹੀ ਬਘਰੌਲ ਤੱਕ ਜਾਂਦੀ ਹੈ। ਇਹ ਸੜਕ ਇਸ ਇਲਾਕੇ ਦੇ ਸਥਾਨਕ ਲੋਕਾਂ ਅਤੇ ਕਿਸਾਨਾ ਲਈ ਦਿੜ੍ਹਬਾ ਅਨਾਜ ਮੰਡੀ/ ਸਹਿਰ ਪੁਹੰਚਣ ਲਈ ਅਹਿਮ ਰੂਟ ਹੈ। ਇਸ ਤੋਂ ਇਲਾਵਾ ਪਿੰਡ ਸਫੀਪੁਰ ਵਿਖੇ ਧਾਰਮਿਕ ਸਥਾਨ ਡੇਰਾ ਬਾਬਾ ਅਮਰਨਾਥ ਨੂੰ ਵੀ ਇਸ ਸੜਕ ਨਾਲ ਜੋੜਿਆ ਗਿਆ ਹੈ। ਇਸ ਨਾਲ ਇਲਾਕਾ ਨਿਵਾਸੀਆਂ ਨੂੰ ਕਾਫੀ ਸਹੂਲਤ ਮਿਲੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *