ਨਰਿੰਦਰਜੀਤ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਨੇ ਕਾਲਾ ਦੌਰ ਯਾਦ ਕਰਵਾਇਆ

ਚੰਡੀਗੜ 1 ਜੂਨ (ਖ਼ਬਰ ਖਾਸ ਬਿਊਰੋ)

ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਮੰਡੀ ਦੇ ਨੌਜਵਾਨ ਨਰਿੰਦਰਜੀਤ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਨੂੰ ਅਣ ਮਨੁੱਖੀ , ਗੈਰ ਕਾਨੂੰਨੀ ਕਾਰਾ ਅਤੇ ਜਾਲਮਾਨਾਂ ਵਰਤਾਰਾ ਕਰਾਰ ਦਿੱਤਾ ਹੈ।

ਜਾਰੀ ਬਿਆਨ ਵਿੱਚ ਭਰਤੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਇਸ ਪੂਰੀ ਘਟਨਾ ਵਿੱਚ ਪੁਲੀਸ ਦੀ ਭੂਮਿਕਾ ਸ਼ੱਕੀ ਅਤੇ ਸਾਜਿਸ਼ੀ ਰਹੀ ਹੈ। ਪੁਲਿਸ ਮੁਲਾਜਮਾਂ ਵਲੋ ਪਹਿਲਾਂ ਇਸ ਮਮਲੇ ਨੂੰ ਡਰੱਗਜ਼ ਓਵਰਡੋਜ਼ ਨਾਲ ਜੋੜਨ ਲਈ ਮਨ ਘੜਤ ਕਹਾਣੀ ਬਣਾਈ ਗਈ, ਇਸ ਤੋਂ ਬਾਅਦ ਨਰਿੰਦਰਜੀਤ ਦੀ ਮੌਤ ਨੂੰ ਸੜਕੀ ਹਾਦਸਾ ਬਣਾਉਣ ਦੀ ਕੋਸ਼ਿਸ਼ ਕੀਤੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਜਾਰੀ ਬਿਆਨ ਵਿੱਚ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ, ਨਰਿੰਦਰਜੀਤ ਸਿੰਘ ਦੀ ਮੌਤ ਨੇ ਪੰਜਾਬ ਦੇ ਕਾਲੇ ਦੌਰ ਨੂੰ ਚੇਤੇ ਕਰਵਾਇਆ ਹੈ। ਕਾਲੇ ਦੌਰ ਵਿੱਚ ਪੁਲਿਸ ਹਿਰਾਸਤ ਵਿੱਚ ਸਿੱਖ ਨੌਜਵਾਨਾਂ ਦੀਆਂ ਅਣਗਿਣਤ ਮੌਤਾਂ ਨੇ ਇੱਕ ਪੀੜ੍ਹੀ ਨੂੰ ਖੋਹ ਦਿੱਤਾ ਸੀ। ਪੁਲਿਸ ਦਾ ਇਸ ਤਰੀਕੇ ਦਾ ਰਵਈਆ ਪੰਜਾਬ ਲਈ ਠੀਕ ਨਹੀਂ ਹੈ। ਭਰਤੀ ਕਮੇਟੀ ਮੈਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਜ਼ੁਡੀਸ਼ੀਅਲ ਜਾਂਚ ਹੋਵੇ, ਦੋਸ਼ੀ ਪੁਲਿਸ ਅਫ਼ਸਰਾਂ ਨੂੰ ਡਿਸਮਿਸ ਕੀਤਾ ਜਾਵੇ ਅਤੇ ਬਠਿੰਡਾ ਦੇ ਐਸਐਸਪੀ ਖਿਲਾਫ ਵੀ ਸਖਤ ਕਾਰਵਾਈ ਹੋਵੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਭਰਤੀ ਕਮੇਟੀ ਮੈਬਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਹ ਬੇਵਕਤੀ ਮੌਤ ਦੁੱਖ ਦੇਣ ਵਾਲੀ ਹੈ। ਨਰਿੰਦਰਜੀਤ ਨੂੰ ਹਰ ਹਾਲਤ ਵਿੱਚ ਇਨਸਾਫ਼ ਮਿਲੇਗਾ, ਜਿਸ ਲਈ ਜਿਹੜਾ ਵੀ ਰਸਤਾ ਅਖ਼ਤਿਆਰ ਕਰਨਾ ਪਿਆ ਉਸ ਤੋ ਪਿੱਛੇ ਨਹੀ ਹਟਿਆ ਜਾਵੇਗਾ। ਭਰਤੀ ਕਮੇਟੀ ਮੈਬਰਾਂ ਨੇ ਨਰਿੰਦਰਜੀਤ ਨੂੰ ਇਨਸਾਫ਼ ਦਿਵਾਉਣ ਲਈ ਸਾਰੀਆਂ ਹੀ ਸਮਾਜਿਕ , ਮਨੁੱਖੀ ਅਧਿਕਾਰਾਂ ਲਈ ਲੜਨ ਵਾਲੀਆਂ ਸੰਘਰਸ਼ੀਲ ਜਥੇਬੰਦੀਆਂ ਨੂੰ ਅੱਗੇ ਆਕੇ ਇਨਸਾਫ਼ ਦੀ ਲੜਾਈ ਲੜਨ ਦੀ ਅਪੀਲ ਕੀਤੀ

Leave a Reply

Your email address will not be published. Required fields are marked *