ਕੜਵਲ ਨੇ ਸਾਥੀਆਂ ਸਮੇਤ ਕੀਤੀ ਘਰ ਵਾਪਸੀ

ਲੁਧਿਆਣਾ 1 ਜੂਨ ( ਖ਼ਬਰ ਖਾਸ ਬਿਊਰੋ)
ਆਮ ਆਦਮੀ ਪਾਰਟੀ ਦੇ ਆਗੂ ਕਮਲਜੀਤ ਸਿੰਘ ਕੜਵਲ  ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਨੇ ਕੜਵਲ ਤੇ ਉਹਨਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ।

ਹੁਕਮਰਾਨ ਧਿਰ ਨੂੰ ਛੱਡਕੇ ਘਰ ਵਾਪਸੀ ਕਰਨ ਵਾਲੇ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਉਹਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਸਰਕਾਰ ਹੁੰਦੇ ਹੋਏ ਪਾਰਟੀ ਨੂੰ ਛੱਡਿਆ ਹੈ। ਉਹਨਾਂ ਕਿਹਾ ਕਿ ਉਹ ਹੁਣ ਕਾਂਗਰਸ ਪਾਰਟੀ ਵਿੱਚ ਰਹਿ ਕੇ ਜਿੱਥੇ ਆਸ਼ੂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣਗੇ, ਉੱਥੇ ਹੀ ਉਹ ਹੁਣ ਆਪਣਾ ਪੂਰਾ ਸਿਆਸੀ ਸਫ਼ਰ ਕਾਂਗਰਸ ਵਿੱਚ ਰਹਿਕੇ ਹੀ ਪੂਰਾ ਤੈਅ ਕਰਨਗੇ। ਉਹਨਾਂ ਕਿਹਾ ਕਿ ਉਹ ਜਿਮਨੀ ਚੋਣ ਨੂੰ ਆਪਣੀ ਚੋਣ ਸਮਝ ਕੇ ਲੜਕੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਯਤਨ ਕਰਨਗੇ।

Leave a Reply

Your email address will not be published. Required fields are marked *