ਚੋਰੀ ਦੇ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮ ਗ੍ਰਿਫ਼ਤਾਰ,ਛੇ ਮੋਟਰਸਾਈਕਲ ਬਰਾਮਦ

ਡੇਰਾਬੱਸੀ 3 ਜੂਨ (ਖ਼ਬਰ ਖਾਸ ਬਿਊਰੋ)

ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਐਸ ਏ ਐਸ ਨਗਰ ਪੁਲਿਸ ਨੇ ਕਈ ਦੋ-ਪਹੀਆ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸ ਐਸ ਪੀ ਐਸ ਏ ਐਸ ਨਗਰ ਹਰਮਨਦੀਪ ਹਾਂਸ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੀ ਪਛਾਣ ਸ਼ੁਭਮ ਸਿੰਘ ਵਾਸੀ ਹਰੀਪੁਰ ਕੂੜਾ, ਡੇਰਾਬੱਸੀ, ਗੁਰਜੀਤ ਸਿੰਘ ਉਰਫ਼ ਲਾਡੀ ਵਾਸੀ ਗੁੱਜੂ ਖੇੜਾ, ਬਨੂੜ ਅਤੇ ਜਤਿੰਦਰ ਕੁਮਾਰ ਵਾਸੀ ਬਾਲਾ ਰਾਮ ਕਲੋਨੀ, ਮੁਬਾਰਿਕਪੁਰ ਵਜੋਂ ਹੋਈ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਹੋਰ ਜਾਣਕਾਰੀ ਦਿੰਦਿਆਂ, ਐਸ ਐਸ ਪੀ ਹਾਂਸ ਨੇ ਕਿਹਾ ਕਿ ਹਾਲ ਹੀ ਵਿੱਚ ਥਾਣਾ ਡੇਰਾਬੱਸੀ ਵਿੱਚ ਕਈ ਦੋ-ਪਹੀਆ ਵਾਹਨ ਚੋਰੀ ਹੋਣ ਦੀ ਰਿਪੋਰਟ ਆਈ ਸੀ। “ਡੇਰਾਬੱਸੀ ਪੁਲਿਸ ਸਟੇਸ਼ਨ ਦੀ ਇੱਕ ਸਮਰਪਿਤ ਟੀਮ ਨੇ ਕਈ ਸੀ ਸੀ ਟੀ ਵੀ ਫੁਟੇਜਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਸ਼ੁਭਮ ਨੂੰ ਸ਼ੱਕੀ ਵਜੋਂ ਪਛਾਣਿਆ। ਉਪਰੰਤ ਇੱਕ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਐਸ ਐਚ ਓ ਡੇਰਾਬੱਸੀ, ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਾਲੀ ਟੀਮ ਨੇ ਡੇਰਾ ਬੱਸੀ ਦੇ ਮੁਬਾਰਿਕਪੁਰ ਤੋਂ ਦੋ ਮੁਲਜ਼ਮਾਂ ਸ਼ੁਭਮ ਅਤੇ ਲਾਡੀ ਨੂੰ ਤਿੰਨ ਚੋਰੀ ਹੋਏ ਮੋਟਰਸਾਈਕਲਾਂ ਦੀ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ। ਐਸ ਐਸ ਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਦੋਸ਼ੀ ਸ਼ੁਭਮ ਨੇ ਤੀਜੇ ਮੁਲਜ਼ਮ ਜਤਿੰਦਰ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ। ਐਸ ਐਸ ਪੀ ਨੇ ਕਿਹਾ, “ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਟੀਮ ਨੇ ਜਤਿੰਦਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ ਤਿੰਨ ਹੋਰ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ।”

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਐਸ ਐਸ ਪੀ ਨੇ ਅੱਗੇ ਕਿਹਾ ਕਿ ਤਿੰਨਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਨੂੰ ਥਾਣਾ ਡੇਰਾ ਬੱਸੀ ਵਿਖੇ ਧਾਰਾ 303(2), 317(2) ਬੀ ਐਨ ਐਸ ਅਧੀਨ ਦਰਜ ਐਫ ਆਈ ਆਰ ਨੰਬਰ 151, ਮਿਤੀ 29.05.2025 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *