ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ: ਮੁੱਖ ਮੰਤਰੀ

ਚੰਡੀਗੜ੍ਹ, 4 ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ।

ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣਾ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਉਨ੍ਹਾਂ ਦੇ ਬਿਆਨ ਉੱਤੇ ਕਿਹਾ ਹੈ ਕਿ ਉਹ ਪਾਕਿਸਤਾਨ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਬਿੱਟੂ ਨੇ ਅਜਿਹੇ ਤਰਕਹੀਣ ਬਿਆਨ ਦਿੱਤੇ ਹਨ ਜਦੋਂ ਕਿ ਦਿੱਲੀ ਵਿੱਚ ਬੈਠੇ ਉਨ੍ਹਾਂ ਦੇ ਆਕਾ ਬੇਬੁਨਿਆਦ ਬਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੀ ਆਪਣੀ ਪਾਰਟੀ ਹਰ ਘਰ ਵਿੱਚ ਸਿੰਦੂਰ ਭੇਜਣ ਦੇ ਆਪਣੇ ਫੈਸਲੇ ਤੋਂ ਪਿੱਛੇ ਹਟ ਗਈ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਬੇਲੋੜਾ ਅਤੇ ਗੈਰ-ਵਾਜਬ ਹੈ ਅਤੇ ਇਹ ਦੇਸ਼ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਵੀ ਸਰਕਾਰ ਆਪਣੇ ਨਾਮਜ਼ਦ ਵਿਅਕਤੀਆਂ ਨੂੰ ਦੁਨੀਆ ਭਰ ਵਿੱਚ ਭੇਜ ਰਹੀ ਹੈ ਤਾਂ ਜੋ ਸਾਰਿਆਂ ਨੂੰ ਇਹ ਦੱਸਿਆ ਜਾ ਸਕੇ ਕਿ ਉਹ ਜੰਗ ਵਿੱਚ ਜੇਤੂ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤ ਬਾਰੇ ਕਿਸੇ ਨੂੰ ਦੱਸਣ ਦੀ ਕੋਈ ਲੋੜ ਨਹੀਂ ਹੁੰਦੀ ਕਿਉਂਕਿ ਜਿੱਤ ਆਪਣੇ ਆਪ ਬੋਲਦੀ ਹੈ।

ਸੂਬੇ ਦੇ ਇਕ ਯੂਟਿਊਬਰ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਜਾਣ `ਤੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸੋਸ਼ਲ ਮੀਡੀਆ ਚੈਨਲਾਂ ਨੂੰ ਕੇਂਦਰ ਸਰਕਾਰ ਨਿਯਮਤ ਕਰਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਜੇ ਸੂਬੇ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਧਿਆਨ ਵਿੱਚ ਕੋਈ ਵੀ ਦੇਸ਼ ਵਿਰੋਧੀ ਗਤੀਵਿਧੀ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਦੇਸ਼ ਵਿਰੁੱਧ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਂਦੀ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *