ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਹਸਪਤਾਲ ਰੂਪਨਗਰ ਦਾ ਕੀਤਾ ਅਚਨਚੇਤ ਨਿਰੀਖਣ  

ਰੂਪਨਗਰ, 5 ਜੂਨ ( ਖ਼ਬਰ ਖਾਸ ਬਿਊਰੋ)
ਸਿਹਤ ਵਿਭਾਗ ਰੂਪਨਗਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਲਈ ਅੱਜ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ, ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸ਼੍ਰੀ ਘਨਸ਼ਿਆਮ ਥੋਰੀ (ਆਈ.ਏ.ਐਸ.) ਵੱਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਓ.ਪੀ.ਡੀ. ਬਲਾਕ, ਓਟ ਕਲੀਨਿਕ, ਨਸ਼ਾ ਮੁਕਤੀ ਕੇਂਦਰ, ਜੱਚਾ ਬੱਚਾ ਵਾਰਡ, ਬਲੱਡ ਬੈਂਕ, ਏ.ਆਰ.ਟੀ ਸੈਂਟਰ, ਜ਼ਿਲ੍ਹਾ ਅਰਲੀ ਇੰਟਰਵੈਂਸ਼ਨ ਸੈਂਟਰ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨਾਲ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਕਰਮਚਾਰੀਆਂ ਤੋਂ ਸੁਝਾਅ ਵੀ ਲਏ ਗਏ ਤਾਂ ਜੋ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਰੂਪਨਗਰ ਡਾਕਟਰ ਸਵਪਨਜੀਤ ਕੌਰ, ਅਸਿਸਟੈਂਟ ਡਾਇਰੈਕਟਰ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਡਾ. ਵਿਸ਼ਾਲ ਗਰਗ, ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਐਸ.ਐਮ.ਓ. ਸਿਵਲ ਹਸਪਤਾਲ ਰੂਪਨਗਰ ਡਾ. ਉਪਿੰਦਰ ਸਿੰਘ, ਰਾਜ ਪੱਧਰ ਤੋਂ ਡਾ. ਸੁਨੀਤਾ, ਡਾ. ਸੁਖਵਿੰਦਰ ਕੌਰ, ਕੰਸਲਟੈਂਟ ਪੋਲਿਸੀ ਐਂਡ ਪਲਾਨਿੰਗ ਸ਼੍ਰੀ ਯੋਗੇਸ਼ ਕੁਮਾਰ, ਡਾ. ਹਰਲੀਨ ਕੌਰ, ਡਾ. ਕੰਵਲਜੀਤ ਕੌਰ, ਡਾ. ਜਤਿੰਦਰ ਕੌਰ, ਆਡੀਓਲੋਜਿਸਟ ਪੁਸ਼ਪਿੰਦਰ ਕੌਰ, ਪ੍ਰਿਅੰਕਾ, ਸ਼ਪੈਸ਼ਲ ਐਜੂਕੇਟਰ ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਅਤੇ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਮੌਜੂਦ ਸਨ।
ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *