ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਬਰਦਾਸ਼ਤ ਨਹੀਂ ਹੋਵੇਗਾ -ਪਵਨ ਟੀਨੂੰ

ਜਲੰਧਰ 5 ਜੂਨ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਫਿਲੌਰ ਨੇੜੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਮਾਮਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਟੀਨੂੰ ਨੇ ਕਿਹਾ ਕਿ ਇਸ ਘਟਨਾ ਪਿੱਛੇ ਗੁਰਪਤਵੰਤ ਪੰਨੂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪੰਨੂ ਵਿਦੇਸ਼ੀ ਤਾਕਤਾਂ, ਖਾਸ ਕਰਕੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਹੱਥਾਂ ਵਿੱਚ ਖੇਡ ਰਿਹਾ ਹੈ। ਉਹ ਵਿਦੇਸ਼ ਵਿੱਚ ਰਹਿ ਕੇ ਪੰਜਾਬ ਵਿੱਚ ਅਜਿਹੀਆਂ ਕਾਇਰਤਾਪੂਰਨ ਹਰਕਤਾਂ ਕਰ ਰਿਹਾ ਹੈ। ਉਹ ਭਾੜੇ ਦੇ ਲੋਕਾਂ ਨੂੰ ਕੁੱਝ ਪੈਸਿਆਂ ਦਾ ਲਾਲਚ ਦੇ ਕੇ ਅਜਿਹੇ ਘਿਣਾਉਣੇ ਕੰਮ ਕਰਵਾ ਰਿਹਾ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਗੁਰਪਤਵੰਤ ਸਿੰਘ ਨਾ ਤਾਂ ਸਿੱਖ ਹੈ ਅਤੇ ਨਾ ਹੀ ਉਸ ਨੂੰ ਸਿੱਖ ਧਰਮ ਦਾ ਕੋਈ ਗਿਆਨ ਹੈ। ਜੇ ਉਸ ਨੂੰ ਸਿੱਖ ਧਰਮ ਦਾ ਗਿਆਨ ਹੁੰਦਾ ਤਾਂ ਉਹ ਅਜਿਹੇ ਕੰਮ ਨਾ ਕਰਦਾ ਕਿਉਂਕਿ ਸਾਡੇ ਗੁਰੂ ਸਾਹਿਬ ਸਰਬੱਤ ਦੇ ਭਲੇ ਬਾਰੇ ਸੋਚਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗੁਰਪਤਵੰਤ ਪੰਨੂ ਦੀਆਂ ਅਜਿਹੀਆਂ ਘਿਣਾਉਣੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ ਹਨ। ਵੱਡੀਆਂ ਤਾਕਤਾਂ ਨੇ ਪੰਜਾਬੀਆਂ ਨੂੰ ਆਪਸ ਵਿੱਚ ਲੜਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕਦੇ ਸਫਲ ਨਹੀਂ ਹੋਏ। ਇਸ ਲਈ ਪੰਨੂ ਦੇ ਇਰਾਦੇ ਵੀ ਕਦੇ ਸਫਲ ਨਹੀਂ ਹੋਣਗੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਪਵਨ ਟੀਨੂੰ ਨੇ ਗੁਰਪਤਵੰਤ ਪੰਨੂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾ, ਫਿਰ ਤੈਨੂੰ ਪਤਾ ਲੱਗੇਗਾ ਕਿ ਪੰਜਾਬੀ ਤੈਨੂੰ ਕਿੰਨੀ ਨਫ਼ਰਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸ਼ਹੀਦਾਂ ਅਤੇ ਵਿਦਵਾਨਾਂ ਦਾ ਸਤਿਕਾਰ ਕਰਦੀ ਹੈ। ਇਸੇ ਲਈ ‘ਆਪ’ ਸਰਕਾਰ ਬਣਨ ਤੋਂ ਬਾਅਦ ਹਰ ਸਰਕਾਰੀ ਦਫ਼ਤਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਫ਼ੋਟੋਆਂ ਲਗਾਈਆਂ ਗਈਆਂ ਹਨ। ਆਮ ਆਦਮੀ ਪਾਰਟੀ ਇੱਕ ਵਾਰ ਫਿਰ ਬਾਬਾ ਸਾਹਿਬ ਅੰਬੇਡਕਰ ਦੀ ਸੋਚ ‘ਤੇ ਪਹਿਲਾਂ ਵਾਂਗ ਪਹਿਰਾ ਦੇਵੇਗੀ ਅਤੇ ਗੁਰਪਤਵੰਤ ਪੰਨੂ ਵਰਗੇ ਲੋਕਾਂ ਦੇ ਇਰਾਦਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *