ਸੀਚੇਵਾਲ ਵੱਲੋਂ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

ਜਲੰਧਰ, 6 ਜੂਨ (ਖ਼ਬਰ ਖਾਸ ਬਿਊਰੋ)

  ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਰੇਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਤ ਸੀਚੇਵਾਲ ਨੇ ਨਗਰ ਨਿਗਮ ਜਲੰਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਡਰੇਨ ਵਿੱਚ ਸੀਵਰੇਜ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਤਾਲਮੇਲ ਵਾਲੀ ਰਣਨੀਤੀ ਅਪਣਾਉਣ ਦੀ ਅਪੀਲ ਕੀਤੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਰਾਜ ਸਭਾ ਮੈਂਬਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਡਰੇਨ ਨੂੰ ਪ੍ਰਦੂਸ਼ਿਤ ਕਰਦੇ ਪਾਏ ਜਾਣ ’ਤੇ ਵਿਅਕਤੀਆਂ ਜਾਂ ਉਦਯੋਗਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਣੀ ਚਾਹੀਦੀ ਹੈ ਅਤੇ ਨਾਲ ਹੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਨਿਰੀਖਣ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਜਲੰਧਰ ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਨੂੰ ਢੁੱਕਵਾਂ ਸਲੱਜ ਪ੍ਰਬੰਧਨ ਯਕੀਨੀ ਬਣਾਉਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀਜ਼) ਦੇ ਸੰਚਾਲਨ ’ਤੇ ਨੇੜਿਓਂ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਅਤੇ ਵਾਤਾਵਰਣ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਓਪਰੇਟਰਾਂ ਵਿਰੁੱਧ ਕਾਰਵਾਈ ਦੀ ਚਿਤਾਵਨੀ ਦਿੱਤੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਦਯੋਗਿਕ ਇਕਾਈਆਂ ਦੀ ਸਖ਼ਤ ਨਿਗਰਾਨੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਉਦਯੋਗਿਕ ਨਿਕਾਸੀ ਪੁਆਇੰਟਾਂ ਦੀ ਨਿਗਰਾਨੀ ਕਰਨ ਅਤੇ ਪ੍ਰਦੂਸ਼ਣ ਕੰਟਰੋਲ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੇ ਨਿਰਦੇਸ਼ ਦਿੱਤੇ। ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਉਨ੍ਹਾਂ ਨੇ ਜਮਸ਼ੇਰ ਡੇਅਰੀ ਕੰਪਲੈਕਸ ਵਿਚ ਵਾਟਰ ਟ੍ਰੀਟਮੈਂਟ ਪਲਾਂਟ ਚਲਾਉਣ ਲਈ ਵੀ ਕਿਹਾ ਤਾਂ ਜੋ ਡੇਅਰੀਆਂ ਤੋਂ ਸਿਰਫ਼ ਸੋਧਿਆ ਪਾਣੀ ਹੀ ਡਰੇਨ ਵਿੱਚ ਜਾਣ ਨੂੰ ਇਹ ਯਕੀਨੀ ਬਣਾਇਆ ਜਾ ਸਕੇ।

ਇਸ ਤੋਂ ਇਲਾਵਾ, ਰਾਜ ਸਭਾ ਮੈਂਬਰ ਨੇ ਵਰਿਆਣਾ ਵਿਖੇ ਬਾਇਓ-ਮਾਈਨਿੰਗ ਪ੍ਰਾਜੈਕਟ ਦੀ ਪ੍ਰਗਤੀ ਅਤੇ ਜਮਸ਼ੇਰ ਵਿਖੇ ਬਾਇਓਗੈਸ ਪਲਾਂਟ ਦੀ ਤਜਵੀਜ਼ ਦਾ ਜਾਇਜ਼ਾ ਲਿਆ, ਜਿਸਦਾ ਉਦੇਸ਼ ਖੇਤਰ ਦੇ ਵਾਤਾਵਰਣ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਨੇ ਜਲੰਧਰ ਨਗਰ ਨਿਗਮ ਨੂੰ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਣੀ ਦੀ ਸਪਲਾਈ ਕਰਨ ਦੀ ਹਦਾਇਤ ਕੀਤੀ ਕਿਉਂਕਿ ਜ਼ਿਆਦਾ ਪਾਣੀ ਦੀ ਸਪਲਾਈ ਐਸ.ਟੀ.ਪੀਜ਼. ਅਤੇ ਡਰੇਨ ਦੇ ਕੰਮਕਾਜ ਵਿੱਚ ਰੁਕਾਵਟ ਪਾ ਸਕਦੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸੰਤ ਸੀਚੇਵਾਲ ਦੇ ਨਿਰਦੇਸ਼ ਜਲੰਧਰ ਵਿੱਚ ਟਿਕਾਊ ਰਹਿੰਦ-ਖੂੰਹਦ ਅਤੇ ਪਾਣੀ ਪ੍ਰਬੰਧਨ ਲਈ ਇੱਕ ਨਵੀਂ ਪਹਿਲ ਨੂੰ ਦਰਸਾਉਂਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀਰਾਜ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਭੋਗਲ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

Leave a Reply

Your email address will not be published. Required fields are marked *