ਲੁਧਿਆਣਾ ਪੱਛਮੀ ਜ਼ਿਮਨੀ ਚੋਣ, ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਘਰ-ਘਰ ਵੋਟਿੰਗ ਸ਼ੁਰੂ

ਲੁਧਿਆਣਾ, 12 ਜੂਨ (ਖ਼ਬਰ ਖਾਸ ਬਿਊਰੋ)

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਪੋਲਿੰਗ ਟੀਮਾਂ ਨੇ ਵੀਰਵਾਰ ਨੂੰ ‘ਘਰ ਤੋਂ ਵੋਟ ਪਾਓ’ ਪਹਿਲ ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਬਜ਼ੁਰਗ ਨਾਗਰਿਕ ਅਤੇ ਅਪਾਹਜ ਵਿਅਕਤੀ ਆਸਾਨੀ ਨਾਲ ਆਪਣੀ ਵੋਟ ਪਾ ਸਕਣਗੇ।

ਇਹ ਪਹਿਲਕਦਮੀ ਡਾਕ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੰਦੀ ਹੈ ਜੋ ਕਿ 13 ਜੂਨ ਨੂੰ ਵੀ ਜਾਰੀ ਰਹੇਗੀ।

ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੋਲਿੰਗ ਟੀਮਾਂ, ਜਿਨ੍ਹਾਂ ਵਿੱਚੋਂ ਹਰੇਕ ਵਿੱਚ ਇੱਕ ਪੋਲਿੰਗ ਅਧਿਕਾਰੀ, ਇੱਕ ਸੈਕਟਰ ਅਧਿਕਾਰੀ, ਇੱਕ ਮਾਈਕ੍ਰੋ-ਆਬਜ਼ਰਵਰ, ਇੱਕ ਵੀਡੀਓਗ੍ਰਾਫਰ ਅਤੇ ਸੁਰੱਖਿਆ ਕਰਮਚਾਰੀ ਸ਼ਾਮਲ ਹਨ ਨੇ ਯੋਗ ਵੋਟਰਾਂ ਦੇ ਘਰਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਨੇ ਇਸ ਸਹੂਲਤ ਲਈ ਸਹਿਮਤੀ ਦਿੱਤੀ ਸੀ। ਕੁੱਲ 257 ਵੋਟਰਾਂ ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 228 ਬਜ਼ੁਰਗ ਨਾਗਰਿਕ ਅਤੇ 29 ਦਿਵਿਆਂਗ ਸ਼ਾਮਲ ਹਨ ਨੇ ਇਨ੍ਹਾਂ ਦੋ ਦਿਨਾਂ ਦੌਰਾਨ ਘਰ-ਘਰ ਵੋਟ ਪਾਉਣ ਦੀ ਚੋਣ ਕੀਤੀ ਹੈ।

ਹਿਮਾਂਸ਼ੂ ਜੈਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਿੱਚ ਸਮਾਵੇਸ਼ ਅਤੇ ਪਹੁੰਚਯੋਗਤਾ ਨੂੰ ਵਧਾਉਣ ਲਈ ਇਹ ਮੋਹਰੀ ਪਹਿਲਕਦਮੀ ਸ਼ੁਰੂ ਕੀਤੀ ਹੈ। ‘ਘਰ ਤੋਂ ਵੋਟ ਪਾਓ’ ਸਹੂਲਤ ਸੀਨੀਅਰ ਨਾਗਰਿਕਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਪੋਲਿੰਗ ਸਟੇਸ਼ਨਾਂ ਦੀ ਯਾਤਰਾ ਕੀਤੇ ਬਿਨਾਂ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦਾ ਅਧਿਕਾਰ ਦਿੰਦੀ ਹੈ ਜਿਸ ਨਾਲ ਸਰੀਰਕ ਅਤੇ ਲੌਜਿਸਟਿਕ ਚੁਣੌਤੀਆਂ ਘੱਟ ਜਾਂਦੀਆਂ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਕਿਹਾ ਕਿ ਇਹ ਪਹਿਲਕਦਮੀ ਚੋਣ ਪ੍ਰਕਿਰਿਆ ਵਿੱਚ ਬਰਾਬਰ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਕਿ ਕੋਈ ਵੀ ਵੋਟਰ ਪਿੱਛੇ ਨਾ ਰਹੇ।

Leave a Reply

Your email address will not be published. Required fields are marked *