ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਚੰਡੀਗੜ੍ਹ, 12 ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਮਰੱਥਾ ਨਿਖਾਰਨ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨ ਲਈ ਮੁਕੰਮਲ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਜੇ.ਈ.ਈ ਅਤੇ ਐਨ.ਈ.ਈ.ਟੀ. (ਨੀਟ) ਸਮੇਤ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ-2025 ਸ਼ੁਰੂ ਕੀਤਾ ਹੈ।

ਦੱਸ ਦੇਈਏ ਕਿ ਪਿਛਲੇ ਅਕਾਦਮਿਕ ਵਰ੍ਹੇ ਦੌਰਾਨ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਅਤੇ 44 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ ਕਰਨ ਦੀ ਸ਼ਾਨਦਾਰ ਸਫਲਤਾ ਉਪਰੰਤ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਵੱਕਾਰੀ “ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ” ਤਹਿਤ ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ-2025 ਲਗਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆ ਸਬੰਧੀ ਕੋਚਿੰਗ ਪ੍ਰਦਾਨ ਕੀਤੀ ਜਾ ਸਕੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਨ੍ਹਾਂ ਦੱਸਿਆ ਕਿ ਸਖ਼ਤ ਪ੍ਰਕਿਰਿਆ ਰਾਹੀਂ ਚੁਣੇ ਗਏ 12ਵੀਂ ਜਮਾਤ ਦੇ 600 ਵਿਦਿਆਰਥੀ ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ ਦੇ 7ਵੇਂ ਐਡੀਸ਼ਨ ਵਿੱਚ ਸ਼ਾਮਲ ਹੋਣਗੇ। ਇਸ ਪ੍ਰੋਗਰਾਮ ਦੀ ਨਿਰੰਤਰ ਸਫਲਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ 23 ਦਿਨਾਂ ਦੇ ਇਸ ਕੈਂਪ ਵਿੱਚ ਜੇ.ਈ.ਈ. ਦੀ ਤਿਆਰੀ ਕਰਨ ਵਾਲੇ 500 ਵਿਦਿਆਰਥੀ ਅਤੇ ਨੀਟ ਦੀ ਤਿਆਰੀ ਕਰਨ ਵਾਲੇ 100 ਵਿਦਿਆਰਥੀ ਹਿੱਸਾ ਲੈ ਰਹੇ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅਸੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਹਰੇਕ ਵਿਦਿਆਰਥੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ, ਭਾਵੇਂ ਉਸ ਦਾ ਪਿਛੋਕੜ ਕੋਈ ਵੀ ਹੋਵੇ।” ਉਨ੍ਹਾਂ ਕਿਹਾ ਕਿ ਇਹ ਕੈਂਪ ਸਿਰਫ਼ ਅਕਾਦਮਿਕ ਸਿੱਖਿਆ ਬਾਰੇ ਨਹੀਂ, ਸਗੋਂ ਵਿਦਿਆਰਥੀਆਂ ਦੀ ਸਮਰੱਥਾ ਨੂੰ ਨਿਖਾਰਨ, ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨ ਅਤੇ ਇਨ੍ਹਾਂ ਨੌਜਵਾਨਾਂ ਲਈ ਉੱਜਲ ਭਵਿੱਖ ਲਈ ਰਾਹ ਪੱਧਰਾ ਕਰਨ ਬਾਰੇ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ ਵਿਦਿਆਰਥੀਆਂ ਦੀ ਸਫਲਤਾ ਲਈ ਵਿਆਪਕ ਅਤੇ ਉਸਾਰੂ ਮਾਹੌਲ ਪ੍ਰਦਾਨ ਕਰੇਗਾ ਜਿਸ ਵਿੱਚ ਮਾਹਰ ਟੀਚਰ ਉੱਚ-ਪੱਧਰੀ ਕੋਚਿੰਗ ਰਾਹੀਂ ਵੱਡਮੁੱਲਾ ਮਾਰਗਦਰਸ਼ਨ ਪ੍ਰਦਾਨ ਕਰਨਗੇ ਅਤੇ ਵਿਦਿਆਰਥੀਆਂ ਦੀਆਂ ਖਾਸ ਜ਼ਰੂਰਤਾਂ ਮੁਤਾਬਕ ਉੱਚ-ਗੁਣਵੱਤਾ ਭਰਪੂਰ ਅਕਾਦਮਿਕ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਪਾਠਕ੍ਰਮ ਨੂੰ ਵਿਲੱਖਣ ਸਿੱਖਣ ਸ਼ੈਲੀਆਂ ਰਾਹੀਂ ਤਿਆਰ ਕੀਤਾ ਗਿਆ ਹੈ, ਜੋ ਬੁਨਿਆਦੀ ਸੰਕਲਪਾਂ, ਸਮੱਸਿਆ-ਹੱਲ ਕਰਨ ਦੀਆਂ ਰਣਨੀਤੀਆਂ ਅਤੇ ਟੈਸਟ-ਦੇਣ ਸਬੰਧੀ ਤਕਨੀਕਾਂ ‘ਤੇ ਕੇਂਦ੍ਰਤ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੋਜ਼ਾਨਾ ਸਵਾਲ-ਜਵਾਬ ਸੈਸ਼ਨ ਇੱਕ ਸਹਾਇਕ ਮਾਹੌਲ ਸਿਰਜਣਗੇ ਜਦੋਂਕਿ ਆਰਾਮਦਾਇਕ ਰਿਹਾਇਸ਼, ਪੌਸ਼ਟਿਕ ਭੋਜਨ ਅਤੇ ਦਿਨ-ਰਾਤ ਨਿਗਰਾਨੀ ਯਕੀਨੀ ਬਣਾਏਗੀ ਕਿ ਵਿਦਿਆਰਥੀ ਆਪਣੀ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰ ਸਕਣ।

ਉਨ੍ਹਾਂ ਦੱਸਿਆ ਕਿ ਅਕਾਦਮਿਕ ਸੈਸ਼ਨਾਂ ਤੋਂ ਇਲਾਵਾ ਕੈਂਪ ਵਿੱਚ ਤਣਾਅ ਪ੍ਰਬੰਧਨ, ਭਾਵਨਾਤਮਕ ਤੰਦਰੁਸਤੀ, ਟੀਮ-ਨਿਰਮਾਣ, ਕਰੀਅਰ ਮਾਰਗਦਰਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਬਾਰੇ ਸੈਸ਼ਨ ਸ਼ਾਮਲ ਹਨ ਤਾਂ ਜੋ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਮਰੱਥ ਬਣਾਇਆ ਜਾ ਸਕੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਮਿਸਾਲੀ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭਨਾਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ, ਬਰਾਬਰ ਮੌਕਿਆਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਮੌਕੇ ਪ੍ਰਦਾਨ ਕਰਕੇ ਇਸ ਪਹਿਲਕਦਮੀ ਦਾ ਉਦੇਸ਼ ਅਕਾਦਮਿਕ ਨਤੀਜਿਆਂ ਅਤੇ ਕਰੀਅਰ ਦੀਆਂ ਸੰਭਾਵਨਾਵਾਂ ਨੂੰ ਵਧਾਉਣਾ ਹੈ, ਜੋ ਸਿੱਖਿਆ ਵਿੱਚ ਉੱਤਮਤਾ ਅਤੇ ਸਮੁੱਚਤਾ ਲਿਆਉਣ ਪ੍ਰਤੀ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦੀ ਹੈ।

Leave a Reply

Your email address will not be published. Required fields are marked *