ਚੰਨੀ ਨੇ ਕਿਹਾ ਮੈਂ ਸੁਦਾਮਾ ਬਣਕੇ ਆਇਆ ਹਾਂ, ਤੁਸੀ ਕ੍ਰਿਸ਼ਨ ਬਣਕੇ ਸਾਥ ਦੇਵੋ

ਅੰਮ੍ਰਿਤਸਰ 15 ਅਪ੍ਰੈਲ (ਖਬਰ ਖਾਸ): ਜਲੰਧਰ  ਲੋਕ ਸਭਾ ਹਲਕਾ ਤੋ ਕਾਂਗਰਸ ਦੇ ਉਮੀਦਵਾਰ  (Jalandhar Lok Sabha Constituency) ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਸੋਮਵਾਰ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ (Sri Harmandir Sahbi) ਵਿਖੇ ਨਤਮਸਤਕ ਹੋਏ। ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਚੰਨੀ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੀ ਭਲੇ ਦੀ ਅਰਦਾਸ ਕੀਤੀ। ਜਲੰਧਰ ਤੋਂ ਵਿਧਾਇਕ ਪਰਗਟ ਸਿੰਘ, ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਰਾਜਿੰਦਰ ਸਿੰਘ ਬਾਬਾ ਤੇ ਕਈ ਹੋਰ ਕਾਂਗਰਸੀ ਆਗੂ  ਮੌਜੂਦ ਸਨ।

ਚੰਨੀ ਨੇ  ਕਿਹਾ ਕਿ  ਪਾਰਟੀ ਹਾਈਕਮਾਂਡ ਨੇ ਉਨਾਂ ਨੂੰ  ਜਲੰਧਰ ਸੀਟ ਤੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਚੋਣ ਮੁਹਿੰਮ ਸ਼ੁਰੂ ਕਰਨ ਤੋ ਪਹਿਲਾਂ  ਉਹ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਚੰਨੀ ਨੇ  ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਿਆ ਭਰੋਸਾ ਦਿੱਤਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਆਸਾਂ ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਮੈਂ ਦੁਆਬੇ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਮੈਂ ਸੁਦਾਮਾ ਬਣ ਕੇ ਤੁਹਾਡੇ ਕੋਲ ਆਇਆ ਹਾਂ ਤੇ ਤੁਸੀਂ ਕ੍ਰਿਸ਼ਨ ਬਣ ਕੇ ਮੇਰਾ ਸਾਥ ਦੇਵੋ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

Leave a Reply

Your email address will not be published. Required fields are marked *