’ਯੁੱਧ ਨਸ਼ਿਆਂ ਵਿਰੁੱਧ’  ਪੁਲਿਸ ਨੇ 128 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ (ਖ਼ਬਰ ਖਾਸ ਬਿਊਰੋ)

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 108 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17, 897 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 499 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 557 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 69 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *