ਜੁਲਾਈ ਮਹੀਨੇ ਵਿੱਚ ਡੈਲੀਗੇਟਾਂ ਦੀ ਚੋਣ ਕਰਨ ਉਪਰੰਤ ਪ੍ਰਧਾਨ ਦੀ ਚੋਣ ਦਾ ਕੀਤਾ ਜਾਵੇਗਾ ਐਲਾਨ

ਚੰਡੀਗੜ 18 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵਲੋਂ ਭਰਤੀ ਸਮੀਖਿਆ ਨੂੰ ਲੈਕੇ ਅਹਿਮ ਮੀਟਿੰਗ ਕੀਤੀ ਗਈ। ਭਰਤੀ ਕਮੇਟੀ ਮੈਬਰਾਂ ਨੇ ਜਾਰੀ ਭਰਤੀ ਮੁਹਿੰਮ ਤੇ ਸੰਤੁਸ਼ਟੀ ਜਾਹਿਰ ਕਰਦੇ ਹੋਏ ਕਿਹਾ ਕਿ ਹੁਣ ਤੱਕ ਭਰਤੀ ਪ੍ਰਕਿਰਿਆ ਨਿਰੋਲ ਪਾਰਦਰਸ਼ਤਾ ਅਤੇ ਉਤਸ਼ਾਹ ਨਾਲ ਚਲ ਰਹੀ ਹੈ।

ਭਰਤੀ ਕਮੇਟੀ ਮੈਬਰਾਂ ਨੇ ਸਮੀਖਿਆ ਦੌਰਾਨ ਆਏ ਸੁਝਾਅ ਅਤੇ ਵਰਕਰਾਂ ਦੀ ਮੰਗ ਨੂੰ ਵੇਖਦੇ ਹੋਏ ਭਰਤੀ ਲਈ ਆਖਰੀ ਮਿਤੀ 30 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਆਖਰੀ ਮਿਤੀ ਤੋਂ ਬਾਅਦ ਪ੍ਰਾਪਤ ਕਾਪੀਆਂ ਦੀ ਪੜਤਾਲ ਕਰਨ ਉਪਰੰਤ ਜੁਲਾਈ ਮਹੀਨੇ ਵਿੱਚ ਡੇਲੀਗੇਟਾਂ ਦੀ ਚੋਣ ਪੂਰੀ ਕਰ ਲਈ ਜਾਵੇਗੀ। ਡੇਲੀਗੇਟਾਂ ਦੀ ਚੋਣ ਕਰਨ ਉਪਰੰਤ ਜਨਰਲ ਇਜਲਾਸ ਲਈ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ ਤਾਂ ਕਿ ਹੁਕਮਨਾਮਾ ਸਾਹਿਬ ਦੇ ਇੰਨ ਬਿੰਨ ਪੂਰਤੀ ਲਈ ਪਾਰਟੀ ਦੇ ਵਿਧੀ ਵਿਧਾਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਬਾਕੀ ਅਹੁਦੇਦਾਰਾਂ ਦੀ ਚੋਣ ਕਰ ਲਈ ਜਾਵੇਗੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਸ ਦੇ ਨਾਲ ਹੀ ਭਰਤੀ ਕਮੇਟੀ ਮੈਬਰਾਂ ਨੇ ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਵਿੱਚ ਅਕਾਲੀ ਵਰਕਰਾਂ ਨੂੰ ਸਵਾ ਲੱਖ ਬੂਟੇ ਲਗਾਉਣ ਦੇ ਹੁਕਮ ਹੋਏ ਸਨ, ਜਿਸ ਦੀ ਅੱਜ ਭਰਤੀ ਕਮੇਟੀ ਨੇ ਸ਼ੁਰੂਆਤ ਕਰ ਦਿੱਤੀ ਹੈ। ਭਰਤੀ ਕਮੇਟੀ ਮੈਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ, ਸਾਰੇ ਵਰਕਰ ਅਗਲੇ ਦਿਨਾਂ ਵਿੱਚ ਇੱਕ ਇੱਕ ਬੂਟਾ ਜ਼ਰੂਰ ਲਗਾਉਣ ਤਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁੱਕਮਾਂ ਅਨੁਸਾਰ ਵਾਤਾਵਰਣ ਦੀ ਸ਼ੰਭਾਲ ਹੋ ਸਕੇ ਅਤੇ ਬੂਟਾ ਲਗਾਉਦੇ ਹੋਏ ਆਪਣੀ ਤਸਵੀਰ ਸੋਸ਼ਲ ਮੀਡੀਆ ਦੇ ਪਲੇਟਫਾਰਮ ਤੇ ਵੀ ਜਰੂਰ ਸਾਂਝਾ ਕਰਨ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *