ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 20 ਜੂਨ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ ਹੈ।

ਜੇਲ੍ਹ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜੇਲ੍ਹ ਵਿਭਾਗ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੀਆਂ ਸਮੁੱਚੀਆਂ ਜੇਲ੍ਹਾਂ ਨੂੰ ਅਤੀ ਆਧੁਨਿਕ ਉਪਕਰਨਾਂ ਅਤੇ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉੱਥੇ ਹੀ ਜੇਲ੍ਹ ਵਿਭਾਗ ਦੇ ਵੱਖਰੇ ਮੁੱਖ ਦਫ਼ਤਰ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਲ੍ਹ ਵਿਭਾਗ ਅਤੀ ਆਧੁਨਿਕ ਅਤੇ ਪ੍ਰਸ਼ਾਸਨਿਕ ਸਚੱਜੇਪਣ ਵੱਲ ਕਦਮ ਪੁੱਟ ਰਿਹਾ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਨਵਾਂ ਉਸਾਰਿਆ ਜਾ ਰਿਹਾ ਜੇਲ੍ਹ ਭਵਨ ਵਿਭਾਗ ਲਈ ਕੇਂਦਰੀਕ੍ਰਿਤ ਨੀਤੀ ਬਣਾਉਣ, ਨਵੀਨਤਮ ਤਕਨਾਲੋਜੀ ਅਤੇ ਆਧੁਨਿਕ ਕਾਰਜਸ਼ੈਲੀ ਨੂੰ ਅਪਣਾਉਣ ਵਿੱਚ ਮਦਦਗਾਰ ਹੋਵੇਗਾ।

ਸ. ਭੁੱਲਰ ਨੇ ਦੱਸਿਆਂ ਕਿ ਮੁੱਖ ਦਫ਼ਤਰ ਦੀ ਇਮਾਰਤ 35 ਕਰੋੜ ਦੀ ਲਾਗਤ ਨਾਲ 2 ਸਾਲ ‘ਚ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਇਹ ਪ੍ਰਾਜੈਕਟ ਮੁਕੰਮਲ ਕਰਨ ਦੀ ਮਿਆਦ ਅਪਰੈਲ 2027 ਨਿਰਧਾਰਿਤ ਕੀਤੀ ਗਈ ਹੈ, ਪਰ ਠੇਕੇਦਾਰ ਨੂੰ ਸਮੁੱਚਾ ਕੰਮ ਦਸੰਬਰ 2026 ਤੱਕ ਮੁਕੰਮਲ ਕਰਨ ਲਈ ਕਿਹਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਮੁੱਖ ਦਫ਼ਤਰ ਦੀ ਉਸਾਰੀ, ਜੇਲ੍ਵ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਵਧਾਉਣ ਦੇ ਯਤਨਾਂ ਵਿੱਚ ਇੱਕ ਵੱਡਾ ਮੀਲ ਪੱਥਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਦੇ ਬਣਨ ਨਾਲ ਜਿੱਥੇ ਵਿਭਾਗ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਕੰਮ ਕਰਨ ਦੀ ਸੁਵਿਧਾ ‘ਚ ਵਾਧਾ ਹੋਵੇਗਾ, ਉੱਥੇ ਹੀ ਕਿਰਾਏ ਵਜੋਂ ਦਿੱਤੀ ਜਾਂਦੀ ਇੱਕ ਵੱਡੀ ਰਾਸ਼ੀ (7 ਲੱਖ ਪ੍ਰਤੀ ਮਹੀਨਾ, 84 ਲੱਖ ਸਲਾਨਾ) ਦੀ ਬੱਚਤ ਵੀ ਹੋਵੇਗੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਮੰਤਰੀ ਨੇ ਦੱਸਿਆ ਕਿ ਸੈਕਟਰ 68, ਐਸ.ਏ.ਐਸ ਨਗਰ ਵਿੱਚ ਜੇਲ੍ਹ ਹੈੱਡਕੁਆਰਟਰ ਦੀ ਇਮਾਰਤ ਦੀ ਉਸਾਰੀ ਲਈ ਏ.ਐਸ.ਸੀ. ਬਿਲਡਰ ਨੂੰ ਠੇਕਾ ਦਿੱਤਾ ਗਿਆ ਹੈ। ਇਹ ਪ੍ਰੋਜੈਕਟ ਲਈ ਕੁੱਲ 35 ਕਰੋੜ ਰੁਪਏ ਦਾ ਕੁੱਲ ਬਜਟ ਅਲਾਟ ਕੀਤਾ ਗਿਆ ਹੈ ਅਤੇ ਇਮਾਰਤ ਦਾ ਪਲਾਟ ਖੇਤਰ 43,700 ਵਰਗ ਫੁੱਟ (1 ਏਕੜ) ਦਾ ਹੈ, ਜਦਕਿ ਢੱਕਿਆ ਹੋਇਆ ਖੇਤਰ 83,947.71 ਵਰਗ ਫੁੱਟ ਦੀ ਹੋਵੇਗਾ। ਇਸ ਇਮਾਰਤ ਖੇਤਰ ਵਿਖੇ ਪਾਰਕਿੰਗ ਸਮਰੱਥਾ 115 ਕਾਰਾਂ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ ਇੱਕ ਬੇਸਮੈਂਟ ਅਤੇ ਪੰਜ ਮੰਜ਼ਿਲਾਂ ਤੋਂ ਇਲਾਵਾ ਏਸਕੈਲੇਟਰ, ਫਾਇਰ ਫਾਈਟਿੰਗ, ਫਾਇਰ ਅਲਾਰਮਿੰਗ, ਲਿਫਟਾਂ, ਲੋਕਲ ਏਰੀਆ ਨੈਟਵਰਕ ਸਿਸਟਮ ਆਦਿ ਸੁਵਿਧਾਵਾਂ ਮਹੱਈਆ ਕਰਵਾਈਆਂ ਜਾਣਗੀਆਂ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਇਸ ਇਮਾਰਤ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇੱਥੇ ਐਸ.ਟੀ.ਪੀ. ਸਿਸਟਮ, ਕੇਂਦਰੀ ਏਅਰ ਕੰਡੀਸ਼ਨਡ ਸਿਸਟਮ, ਸੂਰਜੀ ਊਰਜਾ ਉਤਪਾਦਨ, ਅੱਗ ਬੁਝਾਉਣ ਅਤੇ ਅੱਗ ਅਲਾਰਮਿੰਗ ਸਿਸਟਮ ਤੋਂ ਇਲਾਵਾ ਹੋਰ ਅਤੀ ਆਧੁਨਿਕ ਸਿਸਟਮ ਲਗਾਏ ਜਾਣਗੇ।

ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਹੂਲਤ ਵਾਲੀ ਇਮਾਰਤ ਜੇਲ੍ਹ ਵਿਭਾਗ ਲਈ ਮੁੱਖ ਦਫਤਰ ਵਜੋਂ ਕੰਮ ਕਰੇਗੀ ਅਤੇ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਇੱਕ ਆਧੁਨਿਕ ਅਤੇ ਕੁਸ਼ਲ ਕਾਰਜ ਸਥਾਨ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਪ੍ਰਮੱਖ ਸਕੱਤਰ ਜੇਲ੍ਹਾਂ ਸ਼੍ਰੀਮਤੀ ਭਾਵਨਾ ਗਰਗ, ਅਡੀਸ਼ਨਲ ਡਾਇਰੈਕਟਰ ਜਨਰਲ ਆਫ ਪੰਜਾਬ ਪੁਲੀਸ ਜੇਲ੍ਹਾਂ ਸ੍ਰੀ ਅਰੁਨ ਪਾਲ ਸਿੰਘ, ਮੁੱਖ ਇੰਜੀਨੀਅਰ ਪੰਜਾਬ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਰਣਜੋਧ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *