ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜੂਨ (ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀ ਰਾਸ਼ੀ 5.33 ਕਰੋੜ ਰੁਪਏ ਜਲਦ ਹੀ ਪਬਲਿਕ ਵਰਕਸ ਵਿਭਾਗ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਇਸ ਤਰ੍ਹਾਂ ਭਵਨ ਦੇ ਨਿਰਮਾਣ ਤੇ ਕੁੱਲ 5.93 ਕਰੋੜ ਰੁਪਏ ਦਾ ਖਰਚਾ ਆਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਤਰਨਤਾਰਨ ਵਿਖੇ ਡਾ ਬੀ ਆਰ ਅੰਬੇਡਕਰ ਭਵਨ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਉਨ੍ਹਾਂ ਕਿਹਾ ਕਿ ਪੰਜਾਬ ਦੇ 17 ਜ਼ਿਲਿ੍ਹਆਂ ਵਿੱਚ ਡਾ. ਅੰਬੇਡਕਰ ਭਵਨ ਬਣ ਚੁੱਕੇ ਹਨ, ਜਿੱਥੇ ਇੱਕੋ ਛੱਤ ਹੇਠ ਸੋਸਿਤ, ਪਿੱਛੜੇ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਨੂੰ ਇੱਕ ਸਿੰਗਲ ਵਿੰਡੋ ਤਹਿਤ ਵੱਖ-ਵੱਖ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 5 ਹੋਰ ਜ਼ਿਲਿ੍ਹਆਂ — ਐਸ.ਏ.ਐਸ.ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ ‘ਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਬਣਾਉਣ ਲਈ ਜਮੀਨ ਦੀ ਉਪਲਬਧਤਾ ਸੰਬੰਧੀ ਕਾਰਵਾਈ ਜਾਰੀ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਰਨਤਾਰਨ ਵਿਖੇ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦਾ ਨਿਰਮਾਣ ਉੱਚ ਗੁਣਵੱਤਾ, ਪੂਰੀ ਪਾਰਦਰਸ਼ਤਾ ਅਤੇ ਨਿਸ਼ਚਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਜਲਦੀ ਇਹ ਭਵਨ ਉਪਲਬਧ ਹੋ ਸਕੇ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *