ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੂਨ  (ਖ਼ਬਰ ਖਾਸ ਬਿਊਰੋ)
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਉਸਨੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਸੀ ਪਰ ਉਕਤ ਨਿਸ਼ਾਨ ਸਿੰਘ ਸੰਮਤੀ ਪਟਵਾਰੀ ਨੇ ਆਪਣੇ ਵਿਭਾਗ ਰਾਹੀਂ ਇਸ ਮਸਲੇ ਨੂੰ ਹੱਲ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

Leave a Reply

Your email address will not be published. Required fields are marked *