ਸੁਖਬੀਰ ਨੇ ਅਕਾਲੀ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਕੀਤਾ ਐਲਾਨ

ਚੰਡੀਗੜ੍ਹ 8 ਜੁਲਾਈ (ਖ਼ਬਰ ਖਾਸ ਬਿਊਰੋ)
 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਸੀਨੀਅਰ ਆਗੂਆਂ ਨੂੰ
 ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀ ਨੰਗਲ, ਸ. ਮਨਜੀਤ ਸਿੰਘ ਜੀ.ਕੇ, ਸ. ਗੁਰਚਰਨ ਸਿੰਘ ਗਰੇਵਾਲ, ਸ. ਅਮਰਜੀਤ ਸਿੰਘ ਚਾਵਲਾ, ਸ. ਪਰਮਬੰਸ ਸਿੰਘ ਰੋਮਾਣਾ, ਸ. ਬਲਬੀਰ ਸਿੰਘ ਘੁੰਨਸ, ਸ. ਤਜਿੰਦਰ ਸਿੰਘ ਮਿੱਡੂਖੇੜਾ ਅਤੇ ਸ਼੍ਰੀ ਮੋਹਿਤ ਗੁਪਤਾ ਦੇ ਨਾਮ ਸ਼ਾਮਲ ਹਨ।
ਇਸੇ ਤਰਾਂ ਸ. ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਸਟੇਟ ਅਕਾਲੀ ਦਲ ਦਾ ਪ੍ਰਧਾਨ, ਸ. ਦਿਲਜੀਤ ਸਿੰਘ ਭਿੰਡਰ ਨੂੰ ਹਿਮਾਚਲ ਸਟੇਟ ਅਕਾਲੀ ਦਲ ਦਾ ਪ੍ਰਧਾਨ, ਸ. ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਪ੍ਰਧਾਨ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਪਾਰਟੀ ਦੇ ਬੀ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *