ਸਿਰਸਾ, 13 ਮਈ ( ਖ਼ਬਰ ਖਾਸ ਬਿਊਰੋ )
ਇਥੋਂ ਦੇ ਡਿੰਗ ਮੰਡੀ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਬੱਸ ਪਲਟਣ ਕਾਰਨ ਡਰਾਈਵਰ ਸਮੇਤ ਦਰਜਨ ਤੋਂ ਵੱਧ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਰਸਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਡਿੰਗ ਮੰਡੀ ਨੇੜੇ ਬੇਕਾਬੂ ਹੋ ਕੇ ਪਲਟ ਗਈ।