ਜੇ 4 ਜੂਨ ਬਾਅਦ ‘ਇੰਡੀਆ’ ਗੱਠਜੋੜ ਸੱਤਾ ’ਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਬਾਹਰ ਹੋਵਾਂਗਾ: ਕੇਜਰੀਵਾਲ

ਨਵੀਂ ਦਿੱਲੀ, 13 ਮਈ ( ‌‌ਖ਼ਬਰ ਖਾਸ ਬਿਊਰੋ )

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਜੇ ਲੋਕ ਸਭਾ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ‘ਇੰਡੀਆ’ ਗੱਠਜੋੜ ਸੱਤਾ ‘ਚ ਆਉਂਦਾ ਹੈ ਤਾਂ ਉਹ 5 ਜੂਨ ਨੂੰ ਤਿਹਾੜ ਜੇਲ੍ਹ ‘ਚੋਂ ਬਾਹਰ ਆ ਜਾਣਗੇ। ਵਰਨਣਯੋਗ ਹੈ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਹੋਣੀ ਹੈ।ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਦੋਸ਼ ਲਾਇਆ ਕਿ ਤਿਹਾੜ ਵਿੱਚ ਨਜ਼ਰਬੰਦੀ ਦੌਰਾਨ ਉਨ੍ਹਾਂ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ, ‘ਤਿਹਾੜ ਵਿੱਚ ਮੇਰੇ ਸੈੱਲ ਵਿੱਚ ਦੋ ਸੀਸੀਟੀਵੀ ਕੈਮਰੇ ਸਨ ਅਤੇ 13 ਅਧਿਕਾਰੀ ਨਿਗਰਾਨੀ ਕਰ ਰਹੇ ਸਨ। ਦੱਸਿਆ ਗਿਆ ਕਿ ਸੀਸੀਟੀਵੀ ਫੁਟੇਜ ਪ੍ਰਧਾਨ ਮੰੰਤਰੀ ਸਕੱਤਰੇਤ ਨੂੰ ਦਿੱਤਾ ਗਿਆ ਸੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

Leave a Reply

Your email address will not be published. Required fields are marked *