ਅਕਾਲੀ ਆਗੂ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ

ਚੰਡੀਗੜ੍ਹ, 15 ਜੁਲਾਈ (ਖ਼ਬਰ ਖਾਸ ਬਿਊਰੋ)

ਅਕਾਲੀ ਦਲ ਬਾਦਲ ਨੂੰ ਮਾਝੇ ਵਿੱਚ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤਰਨਤਾਰਨ ਤੋਂ ਸੀਨੀਅਰ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਮੰਗਲਵਾਰ ਨੂੰ ਆਪਣੇ ਦਰਜਨਾਂ ਸਮਰਥਕਾਂ ਸਮੇਤ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।

ਹਰਮੀਤ ਸੰਧੂ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। 2002 ਵਿੱਚ, ਉਹ ਪਹਿਲੀ ਵਾਰ ਆਜ਼ਾਦ ਉਮੀਦਵਾਰ ਵਜੋਂ ਜਿੱਤ ਕੇ ਵਿਧਾਇਕ ਬਣੇ। ਇਸ ਤੋਂ ਬਾਅਦ ਉਨ੍ਹਾਂ ਨੇ 2007 ਅਤੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਦੋ ਵਾਰ ਚੋਣਾਂ ਜਿੱਤੀਆਂ। ਉਹ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੂਜੇ ਸਥਾਨ ‘ਤੇ ਰਹੇ ਸਨ।

ਸੰਧੂ ਨੂੰ ਪੰਜਾਬ ਦੀ ਰਾਜਨੀਤੀ, ਖਾਸ ਕਰਕੇ ਮਾਝਾ ਖੇਤਰ ਦੀ ਰਾਜਨੀਤੀ ਦੀ ਡੂੰਘੀ ਸਮਝ ਹੈ ਅਤੇ ਤਰਨਤਾਰਨ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ ਲਗਭਗ ਢਾਈ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਹਨ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਹਰਮੀਤ ਸੰਧੂ ਨੂੰ ਚੰਡੀਗੜ੍ਹ ਵਿੱਚ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਾਈਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।

ਹਰਮੀਤ ਸੰਧੂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ। ਜਦੋਂ ਅਸੀਂ ਛੋਟੇ ਹੁੰਦੇ ਸੀ ਉਦੋਂ ਤੋਂ ਹੀ ਉਹ ਚੋਣਾਂ ਜਿੱਤਦੇ ਆ ਰਹੇ ਹਨ। ਅਸੀਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਤਜਰਬੇ ਦੀ ਵਰਤੋਂ ਕਰਾਂਗੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਮਾਨ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਪਾਰਟੀ ਬਣਾਈ ਸੀ, ਤਾਂ ਉਨ੍ਹਾਂ ਨੇ ਕਿਹਾ ਸੀ ਕਿ ਰਵਾਇਤੀ ਪਾਰਟੀਆਂ ਵਿੱਚ ਵੀ ਚੰਗੇ ਲੋਕ ਹਨ ਜੋ ਉਨ੍ਹਾਂ ਵਿੱਚ ਘੁਟਣ ਮਹਿਸੂਸ ਕਰਦੇ ਹਨ। ਅਸੀਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਲਿਆਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਵਿੱਚ ਚੰਗੇ ਲੋਕਾਂ ਦਾ ਇੱਕ ਸਮੂਹ ਬਣਾ ਰਹੇ ਹਾਂ।

ਮੀਡੀਆ ਨੂੰ ਸੰਬੋਧਨ ਕਰਦਿਆਂ ਹਰਮੀਤ ਸੰਧੂ ਨੇ ਕਿਹਾ ਕਿ ਮੈਂ ਲਗਭਗ 30 ਸਾਲਾਂ ਤੋਂ ਰਾਜਨੀਤੀ ਵਿੱਚ ਹਾਂ ਅਤੇ ਹਰ ਵਾਰ ਤਰਨਤਾਰਨ ਦੇ ਲੋਕਾਂ ਨੇ ਮੈਨੂੰ ਪੂਰਾ ਪਿਆਰ ਅਤੇ ਸਤਿਕਾਰ ਦਿੱਤਾ ਹੈ। ਪਰ ਹੁਣ ਹਾਲਾਤ ਬਹੁਤ ਬਦਲ ਗਏ ਹਨ। 2002 ਵਿੱਚ ਲੋਕਾਂ ਨੇ ਮੈਨੂੰ ਇੱਕ ਆਜ਼ਾਦ ਉਮੀਦਵਾਰ ਵਜੋਂ ਲਗਭਗ 7000 ਵੋਟਾਂ ਨਾਲ ਜਿਤਾਇਆ ਸੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਸਪੱਸ਼ਟ ਨੀਤੀ ਅਤੇ ਇਰਾਦਿਆਂ ਨੇ ਮੈਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਚੰਗੀਆਂ ਨੀਤੀਆਂ ਅਤੇ ਸਪੱਸ਼ਟ ਇਰਾਦਿਆਂ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕੀਤਾ ਹੈ। ਇਸ ਲਈ, ਮੇਰਾ ਫਰਜ਼ ਬਣਦਾ ਹੈ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਮਰਥਨ ਕਰਾਂ ਅਤੇ ਸਰਕਾਰ ਨਾਲ ਮਿਲ ਕੇ ਆਪਣੇ ਇਲਾਕੇ ਦਾ ਵਿਕਾਸ ਕਰਾਂ। ਇਸ ਤੋਂ ਇਲਾਵਾ, ਮੈਂ ਮਾਨ ਸਰਕਾਰ ਦੇ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਦੇ ਫੈਸਲੇ ਤੋਂ ਵੀ ਬਹੁਤ ਪ੍ਰਭਾਵਿਤ ਹਾਂ। ਇਹ ਕਾਨੂੰਨ ਲਿਆਉਣਾ ਪੰਜਾਬ ਅਤੇ ਸਿੱਖ ਸੰਗਤਾਂ ਲਈ ਬਹੁਤ ਜ਼ਰੂਰੀ ਸੀ।

Leave a Reply

Your email address will not be published. Required fields are marked *